ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਵਲੋਂ ਸਾਈਬਰ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 30 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.
ਅੰਮ੍ਰਿਤਸਰ, 30 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਅੰਮ੍ਰਿਤਸਰ ਵਲੋਂ ਵਿਦਿਆਰਥਣਾਂ ਨੂੰ ਸਾਈਬਰ ਅਪਰਾਧ ਦੀਆਂ ਵੱਧ ਰਹੀਆਂ ਚੁਣੌਤੀਆਂ ਪ੍ਰਤੀ ਜਾਗਰੂਕ ਕਰਨ ਅਤੇ ਜ਼ਿੰਮੇਵਾਰ ਤੇ ਸੁਰੱਖਿਅਤ ਡਿਜੀਟਲ ਵਿਹਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਈਬਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਵਲੋਂ ਕਰਵਾਇਆ ਗਿਆ। ਸਾਈਬਰ ਸੈੱਲ, ਅੰਮ੍ਰਿਤਸਰ ਤੋਂ ਏ.ਐੱਸ.ਆਈ. ਮੇਜਰ ਸਿੰਘ ਅਤੇ ਹੈੱਡ ਕਾਂਸਟੇਬਲ ਮਨਜਿੰਦਰ ਕੌਰ ਨੇ ਸਰੋਤ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਜਾਣਕਾਰੀ ਭਰਪੂਰ ਪਾਵਰਪੁਆਇੰਟ ਪ੍ਰਸਤੁਤੀ ਰਾਹੀਂ ਸਾਈਬਰ ਅਪਰਾਧ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਸ਼ਨ ਦੌਰਾਨ ਸਰੋਤ ਵਕਤਾ ਨੇ ਸਾਈਬਰ ਖਤਰਿਆਂ ਦੇ ਵਿਕਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਵੇਂ ਆਮ ਹੈਕਿੰਗ ਤੋਂ ਅੱਗੇ ਵੱਧ ਕੇ ਫਿਸ਼ਿੰਗ, ਰੈਨਸਮਵੇਅਰ ਅਤੇ ਏ.ਆਈ ਆਧਾਰਿਤ ਹਮਲਿਆਂ ਵਰਗੇ ਜਟਿਲ ਸਾਈਬਰ ਖਤਰੇ ਸਾਹਮਣੇ ਆਏ ਹਨ। ਵਿਦਿਆਰਥਣਾਂ ਨੂੰ ਡੀਪਫੇਕਸ ਅਤੇ ਆਈ.ਓ.ਟੀ. ਨਾਲ ਸੰਬੰਧਿਤ ਸੁਰੱਖਿਆ ਉਲੰਘਣਾਵਾਂ ਵਰਗੇ ਉੱਭਰ ਰਹੇ ਖਤਰਿਆਂ ਬਾਰੇ ਵੀ ਸੁਚੇਤ ਕੀਤਾ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ‘ਚ ਸਾਈਬਰ ਜਾਗਰੂਕਤਾ ਬੇਹੱਦ ਜ਼ਰੂਰੀ ਹੋ ਗਈ ਹੈ। ਇਸ ਮੌਕੇ ਡਾ. ਅਨੀਤਾ ਨਰਿੰਦਰ ਅਤੇ ਡਾ. ਸੁਸ਼ੀਲ ਕੁਮਾਰ ਸਮੇਤ ਵਿਭਾਗ ਦੇ ਹੋਰ ਅਧਿਆਪਕ ਵੀ ਹਾਜ਼ਰ ਸਨ। 30 ਏਐਸਆਰ54