30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਡਾ. ਸਵਿੰਦਰ ਸਿੰਘ ਸੰਧੂ ਮੈਮੋਰੀਅਲ ਟੂਰਨਾਮੈਂਟ ਦਾ ਸਮਾਪਤੀ ਸਮਾਗਮ ਕਰਵਾਇਆ ਉਲੰਪੀਅਨ ਸ਼ਮਸ਼ੇਰ ਸਿੰਘ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਡਾ. ਸਵਿੰਦਰ ਸਿੰਘ ਸੰਧੂ ਮੈਮੋਰੀਅਲ ਕੱਪ-2026 ਦੇ ਪੰਜ ਰੋਜ਼ਾ ਟੂਰਨਾਮੈਂਟ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ,ਜਿਸ ’ਚ ਸਕੂਲ ਦੇ ਰਾਸ਼ਟਰੀ ਹੀਰੋ ਅਤੇ ਹਾਕੀ ਜਗਤ ਦੇ ਨਾਮਵਰ ਖਿਡਾਰੀ, ਅਰਜੁਨ ਵਾਰਡੀ ਉਲੰਪੀਅਨ ਸ਼ਮਸ਼ੇਰ ਸਿੰਘ, ਪੀ.

Ad Position 21
No active advertisement
ਅਜੀਤ ਡੈਸਕ 01-10-2026
ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਡਾ. ਸਵਿੰਦਰ ਸਿੰਘ ਸੰਧੂ ਮੈਮੋਰੀਅਲ ਕੱਪ-2026 ਦੇ ਪੰਜ ਰੋਜ਼ਾ ਟੂਰਨਾਮੈਂਟ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ,ਜਿਸ ’ਚ ਸਕੂਲ ਦੇ ਰਾਸ਼ਟਰੀ ਹੀਰੋ ਅਤੇ ਹਾਕੀ ਜਗਤ ਦੇ ਨਾਮਵਰ ਖਿਡਾਰੀ, ਅਰਜੁਨ ਵਾਰਡੀ ਉਲੰਪੀਅਨ ਸ਼ਮਸ਼ੇਰ ਸਿੰਘ, ਪੀ.ਪੀ.ਐੱਸ., ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਪੰਜ ਰੋਜ਼ਾ ਟੂਰਨਾਮੈਂਟ ਦੇ ਸਮਾਪਤੀ ਦਿਵਸ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡਣ ਲਈ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਉਲੰਪੀਅਨ ਸ਼ਮਸ਼ੇਰ ਸਿੰਘ, ਉਚੇਚੇ ਤੌਰ ’ਤੇ ਸਕੂਲ ਪਹੁੰਚੇ। ਇਸ ਦੌਰਾਨ ਉਲੰਪੀਅਨ ਸ਼ਮਸ਼ੇਰ ਸਿੰਘ ਨੇ ਆਪਣੇ ਅਧਿਆਪਕਾਂ ਨਾਲ ਮੁਲਾਕਾਤ ਦੌਰਾਨ ਸਕੂਲ ’ਚ ਬਿਤਾਏ ਆਪਣੇ ਸਮੇਂ ਅਤੇ ਸਵ: ਡਾ. ਸਵਿੰਦਰ ਸਿੰਘ ਸੰਧੂ ਨੂੰ ਭਾਵਪੂਰਨ ਢੰਗ ਨਾਲ ਯਾਦ ਕਰਦਿਆਂ ਦੱਸਿਆ ਕਿ ਉਹ ਸਕੂਲੀ ਸਿੱਖਿਆ ਅਤੇ ਹੁਨਰ ਵਿਕਾਸ ’ਚ ਵਿਦਿਆਰਥੀਆਂ ਦੀ ਬਿਹਤਰੀ ਲਈ ਬਹੁਤ ਸਰਗਰਮ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਨੇ ਇਹ ਵੀ ਯਾਦ ਕੀਤਾ ਕਿ ਉਹ ਅਤੇ ਭਾਰਤੀ ਹਾਕੀ ਟੀਮ ਦੇ ਉਨ੍ਹਾਂ ਦੇ ਕੁਝ ਸਾਥੀ ਖਿਡਾਰੀ ਸਪਰਿੰਗ ਡੇਲ ਵਿੱਚ ਇਕੱਠੇ ਸਕੂਲੀ ਵਿਦਿਆਰਥੀ ਰਹੇ ਸਨ। ਇਨਾਮ ਵੰਡ ਸਮਾਰੋਹ ਦੌਰਾਨ ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੀ ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਨੇ ਸਪਰਿੰਗ ਡੇਲ ਸੀਨੀਅਰ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਵਿਚਕਾਰ ਪਿਛਲੇ ਕਈ ਦਹਾਕਿਆਂ ਤੋਂ ਚੱਲ ਰਹੀ ਸਾਂਝ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾ ਦੇ ਨਤੀਜੇ ਵਜੋਂ ਸਰਹੱਦੀ ਖੇਤਰ ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਕਈ ਖਿਡਾਰੀ ਤਿਆਰ ਹੋਏ ਹਨ। ਪ੍ਰਿੰ: ਰਾਜੀਵ ਕੁਮਾਰ ਸ਼ਰਮਾ ਨੇ ਪੰਜ ਰੋਜ਼ਾ ਇੰਟਰ ਹਾਊਸ ਟੂਰਨਾਮੈਂਟ ’ਚ ਗੁਲਮੋਹਰ ਹਾਊਸ ਨੂੰ ਓਵਰਆਲ ਜੇਤੂ ਐਲਾਨਿਆ। ਉਨ੍ਹਾਂ ਇਸ ਸਮਾਗਮ ਦੇ ਸਫਲਤਾ ਪੂਰਵਕ ਸਮਾਪਤ ਹੋਣ ’ਤੇ ਸਮੁੱਚੇ ਸਪਰਿੰਗ ਡੇਲ ਪਰਿਵਾਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲਬਾਤ ਅਗਲੀ ਖ਼ਬਰ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਖੇਪ ਬਰਾਮਦ
Ad Position 24