30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲਬਾਤ

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਾਪਾਨ ਦੀ ਧਰਤੀ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ੂਟਰਾਂ ਨੇ ਨਿਸ਼ਾਨੇਬਾਜ਼ੀ ਦਾ ਅਜਿਹਾ ਜਲਵਾ ਦਿਖਾਇਆ ਕਿ ਤਗਮਿਆਂ ਦੀ ਝੜੀ ਲੱਗ ਗਈ। ਏਸ਼ੀਆਈ ਖੇਡਾਂ ਵਿਚ ਯੂਨੀਵਰਸਿਟੀ ਦੇ ਖਿਡਾਰੀਆਂ ਨੇ 2 ਸੋਨੇ ਅਤੇ 4 ਚਾਂਦੀ ਦੇ ਤਗਮੇ ਜਿੱਤ ਕੇ ਯੂਨੀਵਰਸਿਟੀ ਦੇ ਖੇਡ ਇਤਿਹਾਸ ਵਿਚ ਇਕ ਹੋਰ ਸੁਨਹਿਰੀ ਅਧਿਆਇ ਜੋੜ ਦਿੱਤਾ।

Ad Position 21
No active advertisement
ਅਜੀਤ ਡੈਸਕ 01-10-2026
ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਾਪਾਨ ਦੀ ਧਰਤੀ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ੂਟਰਾਂ ਨੇ ਨਿਸ਼ਾਨੇਬਾਜ਼ੀ ਦਾ ਅਜਿਹਾ ਜਲਵਾ ਦਿਖਾਇਆ ਕਿ ਤਗਮਿਆਂ ਦੀ ਝੜੀ ਲੱਗ ਗਈ। ਏਸ਼ੀਆਈ ਖੇਡਾਂ ਵਿਚ ਯੂਨੀਵਰਸਿਟੀ ਦੇ ਖਿਡਾਰੀਆਂ ਨੇ 2 ਸੋਨੇ ਅਤੇ 4 ਚਾਂਦੀ ਦੇ ਤਗਮੇ ਜਿੱਤ ਕੇ ਯੂਨੀਵਰਸਿਟੀ ਦੇ ਖੇਡ ਇਤਿਹਾਸ ਵਿਚ ਇਕ ਹੋਰ ਸੁਨਹਿਰੀ ਅਧਿਆਇ ਜੋੜ ਦਿੱਤਾ। ਨੀਰੂ ਨੇ ਟਰੈਪ ਦੇ ਵਿਅਕਤੀਗਤ ਅਤੇ ਮਿਕਸਡ ਟੀਮ ਮੁਕਾਬਲੇ ਵਿਚ ਦੋ ਸੋਨੇ ਦੇ ਤਮਗੇ ਜਿੱਤ ਕੇ ਵਿਸ਼ੇਸ਼ ਮਾਣ ਹਾਸਿਲ ਕੀਤਾ, ਜਦਕਿ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ, ਆਸ਼ੀ ਚੌਕਸੀ, ਮਨਿਸ਼ਾ ਕੀਰ ਅਤੇ ਨੀਰੂ ਨੇ ਚਾਂਦੀ ਦੇ ਤਮਗਿਆਂ ਨਾਲ ਦੇਸ਼ ਅਤੇ ਯੂਨੀਵਰਸਿਟੀ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ, ਸਮਰਪਣ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਯੂਨੀਵਰਸਿਟੀ ਦਾ ਝੰਡਾ ਉੱਚਾ ਕਰਨਾ ਸਮੁੱਚੇ ਯੂਨੀਵਰਸਿਟੀ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਖਿਡਾਰੀਆਂ ਨੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੀ ਦੂਰਦਰਸ਼ੀ ਖੇਡ ਨੀਤੀ, ਖਿਡਾਰੀਆਂ ਨੂੰ ਮਿਲ ਰਹੀ ਲਗਾਤਾਰ ਹੌਸਲਾ-ਅਫ਼ਜ਼ਾਈ ਅਤੇ ਬਿਹਤਰ ਖੇਡ ਮਾਹੌਲ ਨੇ ਉਨ੍ਹਾਂ ਨੂੰ ਵੱਡੇ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
Ad Position 22
No active advertisement
ਪਿਛਲੀ ਖ਼ਬਰ 2 ਅਕਤੂਬਰ ਨੂੰ ਯੂ. ਪੀ. ਆਈ. ਫੀਸ ਵਿਰੋਧ ਦਿਵਸ ’ਤੇ ਸੰਸਦ ਮੈਂਬਰਾਂ ਨੂੰ ਸੌਂਪੇ ਜਾਣਗੇ ਮੰਗ ਪੱਤਰ ਅਗਲੀ ਖ਼ਬਰ ਡਾ. ਸਵਿੰਦਰ ਸਿੰਘ ਸੰਧੂ ਮੈਮੋਰੀਅਲ ਟੂਰਨਾਮੈਂਟ ਦਾ ਸਮਾਪਤੀ ਸਮਾਗਮ ਕਰਵਾਇਆ ਉਲੰਪੀਅਨ ਸ਼ਮਸ਼ੇਰ ਸਿੰਘ ਮੁੱਖ ਮਹਿਮਾਨ ਵਜੋਂ...
Ad Position 24