02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਉੱਤਰਾਖੰਡ ਦੇ ਤਿੰਨ ਹਥਿਆਰ ਤਸਕਰਾਂ ਸਮੇਤ 4 ਮੁਲਜ਼ਮ ਗੁਰਦਾਸਪੁਰ ਤੋਂ ਗ੍ਰਿਫਤਾਰ 7 ਅਤਿ ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ

ਅੰਮ੍ਰਿਤਸਰ, 1 ਅਕਤੂਬਰ (ਰੇਸ਼ਮ ਸਿੰਘ)- ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਜਿਨ੍ਹਾਂ ਵਿਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ ਇਹ ਜਾਣਕਾਰੀ ਇਥੇ ਆਈ. ਜੀ.

Ad Position 21
No active advertisement
ਆਈ. ਜੀ. ਪੀ. ਸਰਹੱਦੀ ਜ਼ੋਨ ਗੁਰਪ੍ਰੀਤ ਸਿੰਘ ਭੁੱਲਰ ਗ੍ਰਿਫਤਾਰ ਕੀਤੇ ਤਸਕਰਾਂ ਪਾਸੋਂ ਬਰਾਮਦ ਵਿਦੇਸ਼ੀ ਪਿਸਤੌਲਾਂ ਬਾਰੇ ਦਸਦੇ ਹੋਏ । ਅਜੀਤ ਤਸਵੀਰ 02-10-2026
ਅੰਮ੍ਰਿਤਸਰ, 1 ਅਕਤੂਬਰ (ਰੇਸ਼ਮ ਸਿੰਘ)- ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਜਿਨ੍ਹਾਂ ਵਿਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ ਇਹ ਜਾਣਕਾਰੀ ਇਥੇ ਆਈ.ਜੀ. ਸਰਹੱਦੀ ਜ਼ੋਨ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ (26), ਲਵਪ੍ਰੀਤ ਸਿੰਘ (25) ਅਤੇ ਜਸ਼ਨਦੀਪ ਸਿੰਘ (25), ਸਾਰੇ ਵਾਸੀ ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ ਅਤੇ ਹਰਜਿੰਦਰ ਸਿੰਘ (23), ਵਾਸੀ ਲਖਨ ਕਲਾਂ, ਕਲਾਨੌਰ, ਗੁਰਦਾਸਪੁਰ, ਵਜੋਂ ਹੋਈ ਹੈ। ਇਨ੍ਹਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਵਿਚ ਇਕ ਗਲੋਕ (ਆਸਟ੍ਰੀਆ ਦਾ ਬਣਿਆ), ਚਾਰ .30 ਬੋਰ (ਚੀਨ ਦੇ ਬਣੇ ) ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਸ਼ਾਮਿਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਿਲਵਰ ਮਾਰੂਤੀ ਸਵਿਫਟ ਕਾਰ (ਉਤਰਾਖੰਡ ਨੰਬਰੀ) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੁਬਈ ਅਤੇ ਅਮਰੀਕਾ ਸਥਿਤ ਹੈਂਡਲਰਾਂ ਨਾਲ ਸੰਬੰਧ ਸਨ, ਜਿਨ੍ਹਾਂ ਵਲੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਦਾ ਕੰਮ ਸੌਪਿਆ ਗਿਆ ਸੀ। ਆਈ.ਜੀ.ਪੀ. ਸ: ਭੁੱਲਰ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਲਵਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਪਛਾਣੇ ਗਏ ਸ਼ੱਕੀਆਂ ਨੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਜਿਸਨੂੰ ਉਹ ਅੱਗੇ ਸਪਲਾਈ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਆਪਣੀ ਕਾਰ ਵਿਚ ਜਾ ਰਹੇ ਚਾਰੇ ਦੋਸ਼ੀਆਂ ਨੂੰ ਸੱਤ ਗੈਰ-ਕਾਨੂੰਨੀ ਪਿਸਤੌਲਾਂ ਅਤੇ ਅੱਠ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਬੰਡਾਲਾ ਨੇੜੇ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ, ਨੌਜਵਾਨ ਦੀ ਸੜ ਕੇ ਮੌਤ ਅਗਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਵਲੋਂ ਸੰਤ ਸਮਾਜ ਸਮੇਤ ਵੱਖ-ਵੱਖ ਧਾਰਮਿਕ ਸ...
Ad Position 24