02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅੰਮ੍ਰਿਤਸਰ ’ਚ ਐੱਸ.ਆਈ.ਆਰ. ਦਾ ਕੰਮ 99.47 ਫੀਸਦੀ ਮੁਕੰਮਲ : ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 1 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਵਾਲੀ ਸੋਧ (ਐੱਸ. ਆਈ.

Ad Position 21
No active advertisement
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ 02-10-2026
ਅੰਮ੍ਰਿਤਸਰ, 1 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਵਾਲੀ ਸੋਧ (ਐੱਸ.ਆਈ.ਆਰ.) ਦੀ ਪ੍ਰਕਿਰਿਆ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਹੁਣ ਤੱਕ 99.47 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡੀ.ਸੀ. ਦਲਵਿੰਦਰਜੀਤ ਸਿੰਘ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿਚੋਂ 5 ਵਿਧਾਨ ਸਭਾ ਹਲਕਿਆਂ, 13-ਮਜੀਠਾ, 14-ਜੰਡਿਆਲਾ (ਅ.ਜ.), 17-ਅੰਮ੍ਰਿਤਸਰ ਕੇਂਦਰੀ, 20-ਅਟਾਰੀ (ਅ.ਜ.) ਅਤੇ 25-ਬਾਬਾ ਬਕਾਲਾ (ਅ.ਜ.) ਨੇ ਐੱਸ.ਆਈ.ਆਰ-2026 ਦੀ 100 ਫੀਸਦੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ। ਇਸ ਲਈ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਯਕੀਨੀ ਬਣਾਉਣ ਅਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਵਿਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਕਾਰਵਾਈ ਹਾਲੇ ਬਕਾਇਆ ਹੈ, ਉਨ੍ਹਾਂ ਮਾਮਲਿਆਂ ਵਿਚ ਬੂਥ ਲੈਵਲ ਅਧਿਕਾਰੀ ਵੋਟਰਾਂ ਨਾਲ ਸੰਪਰਕ ਕਰਨਗੇ। ਉਨ੍ਹਾ ਕਿਹਾ ਕਿ ਜਿੱਥੇ ਲਾਗੂ ਹੋਵੇਗਾ ਉੱਥੇ ਬੀ.ਐੱਲ.ਓ. ਵਲੋਂ ਵੋਟਰਾਂ ਨੂੰ ਲੋੜੀਂਦੇ ਦਸਤਾਵੇਜ਼ ਖੁਦ ਇਕੱਤਰ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਜਾਣ ਦੀ ਲੋੜ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਵਿਵਸਥਾ ਨਾਲ, ਜਿੱਥੇ ਲਾਗੂ ਹੋਵੇਗਾ, ਵੋਟਰਾਂ ਨੂੰ ਨਿੱਜੀ ਸੁਣਵਾਈ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਜਾਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ। 01 ਏਐਸਆਰ75 ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਮੰਡੀ ’ਚ 1509 ਦਾ ਭਾਅ 4600 ਤੱਕ ਪੁੱਜਾ ਅਗਲੀ ਖ਼ਬਰ ਬੰਡਾਲਾ ਨੇੜੇ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ, ਨੌਜਵਾਨ ਦੀ ਸੜ ਕੇ ਮੌਤ
Ad Position 24