02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅੰਮ੍ਰਿਤਸਰ ਮੰਡੀ ’ਚ 1509 ਦਾ ਭਾਅ 4600 ਤੱਕ ਪੁੱਜਾ

ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ ਐਲਾਨ ਮੁਤਾਬਕ ਅੱਜ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ, ਜਿਸ ਦਾ ਕਾਰਨ ਝੋਨੇ ’ਚ ਨਮੀ ਦੀ ਮਾਤਰਾ ਵੱਧ ਦੱਸਿਆ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਬਾਸਮਤੀ ਦੀ 1509 ਕਿਸਮ ਦੀ ਆਮਦ ਲਗਾਤਾਰ ਜਾਰੀ ਹੈ ਅਤੇ ਇਸ ਦਾ ਭਾਅ 4600 ਰੁਪਏ ਪ੍ਰਤੀ ਕੁਇੰਟਲ ਤੱਕ ਪੁੱਜ ਗਿਆ ਹੈ।

Ad Position 21
No active advertisement
ਅਜੀਤ ਡੈਸਕ 02-10-2026
ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ ਐਲਾਨ ਮੁਤਾਬਕ ਅੱਜ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਸਕੀ, ਜਿਸ ਦਾ ਕਾਰਨ ਝੋਨੇ ’ਚ ਨਮੀ ਦੀ ਮਾਤਰਾ ਵੱਧ ਦੱਸਿਆ ਜਾ ਰਿਹਾ ਹੈ।ਉਥੇ ਹੀ ਦੂਜੇ ਪਾਸੇ ਬਾਸਮਤੀ ਦੀ 1509 ਕਿਸਮ ਦੀ ਆਮਦ ਲਗਾਤਾਰ ਜਾਰੀ ਹੈ ਅਤੇ ਇਸ ਦਾ ਭਾਅ 4600 ਰੁਪਏ ਪ੍ਰਤੀ ਕੁਇੰਟਲ ਤੱਕ ਪੁੱਜ ਗਿਆ ਹੈ। ਇਸ ਦੌਰਾਨ ਮੰਡੀ ’ਚ ਵੱਡੇ ਪੱਧਰ ’ਤੇ ਫਸਲ ਦੀ ਆਮਦ ਦੌਰਾਨ ਸੀਵਰੇਜ ਜਾਮ ਹੋਣ ਦੀ ਗੰਭੀਰ ਸਮੱਸਿਆ ਕਾਰਨ ਆੜਤੀਆ ਅਤੇ ਕਿਸਾਨਾਂ ਨੂੰ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀ ’ ਚ ਤਿਆਰੀਆਂ ਮੁਕੰਮਲ ਹੋਣ ਦਾ ਠੋਕਵਾਂ ਦਾਅਵਾ ਕਰ ਰਿਹਾ ਹੈ। ਇਸ ਸੰਬੰਧੀ ਗੱਲਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਦੱਸਿਆ ਕਿ ਹੁਣ ਤੱਕ ਮੰਡੀ ’ਚ ਕਰੀਬ 40 ਲੱਖ ਤੋੜਾ 1509 ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਮੁਤਾਬਕ ਪਿਛਲੇ ਸਾਲ 1509 ਦਾ ਭਾਅ ਲਗਭਗ 2800-2900 ਪ੍ਰਤੀ ਕੁਇੰਟਲ ਤੱਕ ਰਹਿ ਗਿਆ ਸੀ, ਜਦਕਿ ਇਸ ਵਾਰ ਆਮ ਤੌਰ ‘ਤੇ 4200-4300 ਅਤੇ ਅੱਜ ਵੱਧ ਤੋਂ ਵੱਧ 4600 ਪ੍ਰਤੀ ਕੁਇੰਟਲ ਤੱਕ ਭਾਅ ਮਿਲਿਆ ਹੈ। ਆੜ੍ਹਤੀ ਆਗੂਆਂ ਮੁਤਾਬਕ ਦੋ ਦਿਨਾਂ ‘ਚ ਹੀ 1509 ਦੇ ਭਾਅ ਵਿਚ ਲਗਭਗ 500 ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। ਅਮਨਦੀਪ ਸਿੰਘ ਛੀਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਭਾਅ ਹੋਰ ਵਧਣ ਦੀ ਸੰਭਾਵਨਾ ਹੈ, ਪਰ 1509 ਦੀ ਆਮਦ ਹੁਣ ਕੁਝ ਹੀ ਦਿਨ ਰਹਿਣ ਦੀ ਉਮੀਦ ਹੈ। ਜਨਰਲ ਸਕੱਤਰ ਕੁਲਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਮੰਡੀ ਵਿਚ ਹੁਣ ਤੱਕ ਕਰੀਬ ਦੋ ਲੱਖ ਤੋੜੇ ਪਰਮਲ ਦੀ ਆਮਦ ਹੋ ਚੁੱਕੀ ਹੈ ਪਰ ਸਰਕਾਰੀ ਖਰੀਦ ਲਈ ਲੋੜੀਂਦੇ ਮਾਪਦੰਡਾਂ ਅਨੁਸਾਰ ਕਰੀਬ 17 ਫੀਸਦੀ ਨਮੀ ਵਾਲੀ ਪਰਮਲ ਦੀ ਢੇਰੀ ਅਜੇ ਮੰਡੀ ਵਿਚ ਨਹੀਂ ਪਹੁੰਚੀ । ਰੰਧਾਵਾ ਮੁਤਾਬਕ ਆਉਣ ਵਾਲੇ ਇਕ-ਦੋ ਦਿਨਾਂ ਵਿਚ ਨਿਰਧਾਰਤ ਮਾਪਦੰਡਾਂ ਵਾਲੀ ਪਰਮਲ ਦੀ ਆਮਦ ਹੋਣ ’ਤੇ ਸਰਕਾਰੀ ਖਰੀਦ ਸ਼ੁਰੂ ਹੋ ਸਕਦੀ ਹੈ। ਮੰਡੀ ਵਿਚ ਸਰਕਾਰੀ ਪ੍ਰਬੰਧਾਂ ਬਾਰੇ ਛੀਨਾ ਨੇ ਕਿਹਾ ਕਿ ਇਸ ਦੀ ਅਸਲ ਪਰਖ ਸਰਕਾਰੀ ਖਰੀਦ ਅਤੇ ਲਿਫਟਿੰਗ ਸ਼ੁਰੂ ਹੋਣ ਤੋਂ ਬਾਅਦ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਬਾਰਦਾਨਾ ਪਹੁੰਚ ਚੁੱਕਾ ਹੈ ਅਤੇ ਲਿਫਟਿੰਗ ਲਈ ਪਹਿਲਾਂ ਵਾਲੇ ਠੇਕੇਦਾਰਾਂ ਦੇ ਟੈਂਡਰ ਹੀ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਸਭ ਤੋਂ ਵੱਧ ਸਮੱਸਿਆ ਅਕਸਰ ਲਿਫਟਿੰਗ ਨੂੰ ਲੈ ਕੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਮੰਡੀ ’ਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਲਗਾਤਾਰ ਆ ਰਹੀ ਹੈ, ਜਿਸ ਕਰਕੇ ਆੜਤੀ ਅਤੇ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਕਿ ਸੀਜਨ ਨੂੰ ਦੇਖਦੇ ਹੋਏ ਬੁਿਨਆਦੀ ਸਹੂਲਤਾਂ ਯਕੀਨੀ ਬਣਾਈਆ ਜਾਣ ਅਤੇ ਸੀਵਰੇਜ ਤੁਰੰਤ ਠੀਕ ਕਰਵਾਇਆ ਜਾਵੇ। 01 ਏਐਸਆਰ92, 93, 94, 95
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਮੈਡੀਕਲ ਕਾਲਜ ’ਚ ਰੈਗਿੰਗ ਦਾ ਮਾਮਲਾ : 8 ਸੀਨੀਅਰ ਵਿਦਿਆਰਥੀ ਕਾਲਜ ਤੋਂ ਮੁਅੱਤਲ ਅਗਲੀ ਖ਼ਬਰ ਅੰਮ੍ਰਿਤਸਰ ’ਚ ਐੱਸ.ਆਈ.ਆਰ. ਦਾ ਕੰਮ 99.47 ਫੀਸਦੀ ਮੁਕੰਮਲ : ਜ਼ਿਲ੍ਹਾ ਚੋਣ ਅਧਿਕਾਰੀ
Ad Position 24