ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਕਿਸਾਨ ਸਿਖਲਾਈ ਕੈਂਪ 8 ਨੂੰ – ਅਮਰਜੀਤ ਸਿੰਘ ਦੋਸਾਂਝ
ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜ੍ਹੀ 2026 ਦੀਆਂ ਫ਼ਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 8 ਅਕਤੂਬਰ 2026 ਦਿਨ ਵੀਰਵਾਰ ਨੂੰ ਇੰਦਰ ਫਾਰਮ, ਜੀ. ਟੀ.
ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜ੍ਹੀ 2026 ਦੀਆਂ ਫ਼ਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 8 ਅਕਤੂਬਰ 2026 ਦਿਨ ਵੀਰਵਾਰ ਨੂੰ ਇੰਦਰ ਫਾਰਮ, ਜੀ.ਟੀ. ਰੋਡ, ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ। ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ, ਪੰਜਾਬ ਸਰਕਾਰ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ, ਜਦਕਿ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਇਸ ਕੈਂਪ ਦਾ ਉਦਘਾਟਨ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਕੈਂਪ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਵੱਖ-ਵੱਖ ਫਸਲਾਂ ਦੀ ਕਾਸ਼ਤ ਸੰਬੰਧੀ ਮਾਹਿਰਾਂ ਵਲੋਂ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖੇਤੀਬਾੜੀ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਕਿਸਾਨ ਸਿਖਲਾਈ ਕੈਂਪ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਚੱਲੇਗਾ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਕਿਸਾਨ ਸਿਖਲਾਈ ਕੈਂਪ ਵਿਚ ਪਹੁੰਚਣ ਦਾ ਸੱਦਾ ਦਿੱਤਾ ਹੈ।