02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਲਕਾ ਉੱਤਰੀ ਦੇ ਕਸ਼ਮੀਰ ਰੋਡ ਮੰਡਲ ਵਿਖੇ ਭਾਜਪਾ ਦੀ ਬੈਠਕ ਹੋਈ

ਅੰਮ੍ਰਿਤਸਰ, 1 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਹਲਕਾ ਉੱਤਰੀ ਵਿਖੇ ਇਕ ਬੈਠਕ ਕਸ਼ਮੀਰ ਰੋਡ ਮੰਡਲ ਯੁਵਾ ਮੋਰਚਾ ਦੇ ਪ੍ਰਧਾਨ ਨਵਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਲਕਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜਤਿਨ ਗੁਲੇਰੀਆ ਦੀ ਅਗਵਾਈ ਹੇਠ ਕਈ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਸਵਾਗਤ ਸੁਖਮ ਿੰਦਰ ਸਿੰਘ ਪਿੰਟੂ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਅੰਮ੍ਰਿਤਸਰ, 1 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਹਲਕਾ ਉੱਤਰੀ ਵਿਖੇ ਇਕ ਬੈਠਕ ਕਸ਼ਮੀਰ ਰੋਡ ਮੰਡਲ ਯੁਵਾ ਮੋਰਚਾ ਦੇ ਪ੍ਰਧਾਨ ਨਵਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਲਕਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜਤਿਨ ਗੁਲੇਰੀਆ ਦੀ ਅਗਵਾਈ ਹੇਠ ਕਈ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਸਵਾਗਤ ਸੁਖਮ ਿੰਦਰ ਸਿੰਘ ਪਿੰਟੂ ਵਲੋਂ ਕੀਤਾ ਗਿਆ। ਇਸ ਦੌਰਾਨ ਜਤਿਨ ਗੁਲੇਰੀਆ ਨੂੰ ਕਸ਼ਮੀਰ ਰੋਡ ਮੰਡਲ ਯੁਵਾ ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ’ਤੇ ਸੰਬੋਧਨ ਕਰਦੇ ਹੋਏ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਭਾਰਤੀ ਜਨਤਾ ਪਾਰਟੀ ਹੀ ਅਜਿਹੀ ਪਾਰਟੀ ਹੈ ਜਿਸ ਵਲੋਂ ਆਪਣੇ ਵਰਕਰ ਨੂੰ ਬਣਦਾ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਭਾਰੀ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ। ਪੰਜਾਬ ’ਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣੇਗੀ। ਇਸ ਮੌਕੇ ’ਤੇ ਕਸ਼ਮੀਰ ਰੋਡ ਮੰਡਲ ਪ੍ਰਧਾਨ ਅਮਿਤ ਅਬਰੋਲ, ਵਾਰਡ ਇੰਚਾਰਜ ਸਰਬਜੀਤ ਸਾਬੀ ਅਤੇ ਸੁਸ਼ੀਲ ਪਠਾਨੀਆ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਸਫ਼ਾਈ ਮੁਹਿੰਮ ਚਲਾਈ ਅਗਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਸਵੱਛਤਾ ਪੰਦ੍ਹਰਵਾੜੇ ਦੀ ਸ਼ੁਰੂਆਤ ਡੀ. ਆਰ. ਐੱਮ. ਸਮੇਤ ਹੋਰਨਾਂ ਕਰਮਚਾਰੀਆਂ ਨੇ ਸਫਾਈ ਮੁਹਿੰਮ ’ਚ ਲਿ...
Ad Position 24