02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ : ਬਿੱਟਾ

ਮਾਨਾਂਵਾਲਾ, 1 ਅਕਤੂਬਰ ਗੁਰਦੀਪ ਸਿੰਘ ਨਾਗੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਗੁਰੂ ਤੋਂ ਮੁੱਖ ਸੇਵਾਦਾਰ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਹੱਕਾਂ ਅਤੇ ਪੰਥਕ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 02-10-2026
ਮਾਨਾਂਵਾਲਾ, 1 ਅਕਤੂਬਰ ਗੁਰਦੀਪ ਸਿੰਘ ਨਾਗੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਗੁਰੂ ਤੋਂ ਮੁੱਖ ਸੇਵਾਦਾਰ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਹੱਕਾਂ ਅਤੇ ਪੰਥਕ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪਿੰਡ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਸਬੰਧਤ ਪੱਧਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਤਲਵਿੰਦਰ ਸਿੰਘ ਬਾਊ ਜੋਧਾਨਗਰੀ, ਲਖਵਿੰਦਰ ਸਿੰਘ ਲੱਖਾ, ਅੰਮ੍ਰਿਤਪਾਲ ਸਿੰਘ ਜੱਬੋਵਾਲ,ਹਰਕੀਰਤ ਸਿੰਘ, ਜਤਿੰਦਰ ਸਿੰਘ, ਨਿਰਮਲ ਸਿੰਘ ਜੋਧਾਨਗਰੀ, ਗੁਰਨੂਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ (ਐੱਮ.) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪ੍ਰਾਪਤੀਆਂ ਨੂੰ ਘਰ- ਘਰ ਪਹੁੰਚਾਇਆ ਜਾਵੇਗਾ : ਰਾਜ ਕੁਮਾਰ ਲੁੱਧੜ
Ad Position 24