ਸੀ.ਪੀ.ਆਈ (ਐੱਮ.) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬੱਸ ਸਟੈਂਡ ਬਾਬਾ ਬਕਾਲਾ ਸਾਹਿਬ ਵਿਖੇ ਸੀ. ਪੀ.
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬੱਸ ਸਟੈਂਡ ਬਾਬਾ ਬਕਾਲਾ ਸਾਹਿਬ ਵਿਖੇ ਸੀ.ਪੀ.ਆਈ. (ਐਮ) ਪਾਰਟੀ ਵਲੋਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸੀ.ਪੀ.ਆਈ. (ਐੱਮ.) ਪਾਰਟੀ ਅਤੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਤਹਿਸੀਲ ਸਕੱਤਰ ਕਾਮਰੇਡ ਗੁਰਦੀਪ ਸਿੰਘ ਬੁਤਾਲਾ, ਤਹਿਸੀਲ ਕਮੇਟੀ ਮੈਂਬਰ ਕਾਮਰੇਡ ਜਗੀਰ ਸਿੰਘ ਸਰਜਾ ਅਤੇ ਕਾਮਰੇਡ ਕੁਲਦੀਪ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ਵਰ ਦਾ ਪੁਤਲਾ ਫੂਕਿਆ ਗਿਆ । ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਤਹਿਸੀਲ ਸਕੱਤਰ ਕਾਮਰੇਡ ਗੁਰਦੀਪ ਸਿੰਘ ਬੁਤਾਲਾ, ਤਹਿਸੀਲ ਕਮੇਟੀ ਮੈਂਬਰ ਕਾਮਰੇਡ ਜਗੀਰ ਸਿੰਘ ਸਰਜਾ ਅਤੇ ਕਾਮਰੇਡ ਕੁਲਦੀਪ ਸਿੰਘ ਜੱਬੋਵਾਲ ਨੇ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਖੱਬੇ ਪੱਖੀ ਪਾਰਟੀਆਂ ਵਲੋਂ ਦਿੱਤੇ ਗਏ ਇਕ ਹਫਤੇ ਤੱਕ ਚੱਲਣ ਵਾਲੇ ਦੇਸ਼ ਵਿਆਪੀ ਮੁਹਿੰਮ ਦਾ ਹਿੱਸਾ ਹੈ । ਇਸ ਮੌਕੇ ਹਾਜ਼ਰ ਕਾਮਰੇਡ ਦਾਰਾ ਸਿੰਘ ਮਹਿਤਾ, ਕਾਮਰੇਡ ਕੇਵਲ ਸਿੰਘ, ਕਾਮਰੇਡ ਦਰਸ਼ਨ ਸਿੰਘ ਬਿਆਸ, ਕਾਮਰੇਡ ਸੁਖਵਿੰਦਰ ਸਿੰਘ ਮਾਲੋਵਾਲ, ਕਾ: ਜਥੇਦਾਰ ਜੱਗਾ ਸਿੰਘ ਬੁਤਾਲਾ, ਜਥੇਦਾਰ ਹਰਦੀਪ ਸਿੰਘ, ਕਾਮਰੇਡ ਬਲਦੇਵ ਸਿੰਘ ਡੇਹਰੀਵਾਲ, ਕਾਮਰੇਡ ਰਾਜੂ ਮਹਿਤਾ, ਕਾ: ਮਨਦੀਪ ਸਿੰਘ ਨਵਾਂ ਪਿੰਡ ਆਦਿ ਸਾਥੀ ਹਾਜ਼ਰ ਸਨ ।