ਸਰਕਲ ਮਹਿਤਾ ਤੇ ਟਾਂਗਰਾ ਦੇ ਅਕਾਲੀ ਆਗੂਆਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ, 2027 ਦੀਆਂ ਚੋਣਾਂ ਲਈ ਉਲੀਕੀ ਰਣਨੀਤੀ
ਚੌਂਕ ਮਹਿਤਾ, 1 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਮਹਿੰਦਰ ਪਾਲ ਸਿੰਘ ਬੱਲ ਦੇ ਯਤਨਾਂ ਸਦਕਾ ਹਲਕਾ ਜੰਡਿਆਲਾ ਗੁਰੂ ਦੇ ਸਰਕਲ ਮਹਿਤਾ ਅਤੇ ਟਾਂਗਰਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਨ ਸੰਬੰਧੀ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਚੌਂਕ ਮਹਿਤਾ, 1 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਮਹਿੰਦਰ ਪਾਲ ਸਿੰਘ ਬੱਲ ਦੇ ਯਤਨਾਂ ਸਦਕਾ ਹਲਕਾ ਜੰਡਿਆਲਾ ਗੁਰੂ ਦੇ ਸਰਕਲ ਮਹਿਤਾ ਅਤੇ ਟਾਂਗਰਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਨ ਸੰਬੰਧੀ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਅਗਵਾਈ ਸਾਬਕਾ ਚੇਅਰਮੈਨ ਜਥੇ: ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਸਰਕਲ ਟਾਂਗਰਾ ਦੇ ਪ੍ਰਧਾਨ ਸੁਖਰਾਜ ਸਿੰਘ ਮੁੱਛਲ, ਸਰਕਲ ਮਹਿਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਧਿਆਨ ਸਿੰਘ ਮਹਿਤਾ ਨੇ ਕੀਤੀ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਪਾਰਟੀ ਦੀ ਜਥੇਬੰਦਕ ਤਾਕਤ ਵਧਾਉਣ ਲਈ ਰਣਨੀਤੀ ਉਲੀਕੀ ਗਈ। ਉਕਤ ਆਗੂਆਂ ਨੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਹਲਕਾ ਜੰਡਿਆਲਾ ਗੁਰੂ ਦਾ ਕੋਆਰਡੀਨੇਟਰ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਇਸ ਮੌਕੇ ਟਕਸਾਲੀ ਆਗੂ ਰਣਬੀਰ ਸਿੰਘ ਰਾਣਾ ਸੈਦਪੁਰ, ਜਨਰਲ ਕੌਂਸਲ ਮੈਂਬਰ ਗੁਰਭੇਜ ਸਿੰਘ ਜੱਬੋਵਾਲ, ਸਾਬਕਾ ਸਰਪੰਚ ਸ਼ਿਵਰਾਜ ਸਿੰਘ ਤਰਸਿੱਕਾ ਜੋਰਾਵਰ ਸਿੰਘ ਬੱਬਾ, ਸਾਬਕਾ ਸਰਪੰਚ ਜਗਤਾਰ ਸਿੰਘ ਗਗੜਭਾਣਾ, ਗੁਰਲਾਲ ਸਿੰਘ ਲਾਲੀ ਸਾਬਕਾ ਬਲਾਕ ਸੰਮਤੀ ਮੈਂਬਰ, ਮਾ: ਬਲਜਿੰਦਰ ਸਿੰਘ ਬੁੱਟਰ, ਸਾਬਕਾ ਸਰਪੰਚ ਕੁਲਬੀਰ ਸਿੰਘ ਧਰਦਿਉ, ਜਥੇ: ਸਰਤਾਜ ਸਿੰਘ ਚੂੰਗ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੰਗਰਾਵਾਂ, ਸਾਬਕਾ ਸਰਪੰਚ ਪ੍ਰਭ ਦਿਆਲ ਸਿੰਘ ਸਰਜਾ, ਸਾਬਕਾ ਸਰਪੰਚ ਬਲਦੇਵ ਸਿੰਘ ਰਾਏਪੁਰ, ਸਾਬਕਾ ਸਰਪੰਚ ਤਜਿੰਦਰ ਸਿੰਘ ਬੇਰੀਆਣਾ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਕੋਟਲਾ ਹੋਰ ਵੀ ਆਗੂ ਮੌਜੂਦ ਸਨ।