01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਾਇਬ ਤਹਿਸੀਲਦਾਰ ਰਾਜਪ੍ਰਿਤਪਾਲ ਸਿੰਘ ਝਾਵਰ ਦੀ ਸੇਵਾਮੁਕਤੀ ’ਤੇ ਵਿਦਾਇਗੀ ਤੇ ਸਨਮਾਨ ਸਮਾਰੋਹ

ਅਜਨਾਲਾ/ਰਾਜਾਸਾਂਸੀ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਾਸਾਂਸੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਸ੍ਰੀ ਰਾਜਪ੍ਰਿਤਪਾਲ ਸਿੰਘ ਝਾਵਰ ਦੀ ਸੇਵਾਮੁਕਤੀ ’ਤੇ ਇਕ ਵਿਸ਼ੇਸ਼ ਵਿਦਾਇਗੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਨਾਇਬ ਤਹਿਸੀਲਦਾਰ ਰਾਜਪ੍ਰਿਤਪਾਲ ਸਿੰਘ ਝਾਵਰ ਵਲੋਂ ਆਪਣੀ ਸਰਵਿਸ ਦੌਰਾਨ ਨਿਭਾਈਆਂ ਸ਼ਾਨਦਾਰ ਅਤੇ ਇਮਾਨਦਾਰਾਨਾ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 02-10-2026
ਅਜਨਾਲਾ/ਰਾਜਾਸਾਂਸੀ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਾਸਾਂਸੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਸ੍ਰੀ ਰਾਜਪ੍ਰਿਤਪਾਲ ਸਿੰਘ ਝਾਵਰ ਦੀ ਸੇਵਾਮੁਕਤੀ ’ਤੇ ਇਕ ਵਿਸ਼ੇਸ਼ ਵਿਦਾਇਗੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਨਾਇਬ ਤਹਿਸੀਲਦਾਰ ਰਾਜਪ੍ਰਿਤਪਾਲ ਸਿੰਘ ਝਾਵਰ ਵਲੋਂ ਆਪਣੀ ਸਰਵਿਸ ਦੌਰਾਨ ਨਿਭਾਈਆਂ ਸ਼ਾਨਦਾਰ ਅਤੇ ਇਮਾਨਦਾਰਾਨਾ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਬ ਤਹਿਸੀਲਦਾਰ ਤਰਲੋਚਨ ਸਿੰਘ ਲੋਪੋਕੇ, ਤਹਿਸੀਲ ਲੋਪੋਕੇ ਦੇ ਪ੍ਰਧਾਨ ਕਰਨਜੀਤ ਸਿੰਘ ਪੱਟੀ ਅਤੇ ਜਨਰਲ ਸਕੱਤਰ ਦੀਪਕ ਮਸੀਹ ਨੇ ਕਿਹਾ ਕਿ ਰਾਜਪ੍ਰਿਤਪਾਲ ਸਿੰਘ ਝਾਵਰ ਨੇ ਹਮੇਸ਼ਾ ਜਨਤਾ ਦੀ ਸੇਵਾ ਨੂੰ ਪਹਿਲ ਦਿੱਤੀ ਅਤੇ ਆਪਣੇ ਫਰਜ਼ਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਇਸ ਮੌਕੇ ਗੁਰਕੀਰਤ ਸਿੰਘ ਪਟਵਾਰੀ, ਸੰਦੀਪ ਸਿੰਘ ਪਟਵਾਰੀ, ਪਰਮਜੀਤ ਸਿੰਘ ਪਟਵਾਰੀ, ਯੁਵਰਾਜ ਸਿੰਘ ਪਟਵਾਰੀ, ਰਜਿੰਦਰ ਸਿੰਘ ਪਟਵਾਰੀ, ਰਜਿਸਟਰੀ ਕਲਰਕ ਰਣਜੀਤ ਸਿੰਘ, ਖੁਸ਼ਵਿੰਦਰਜੀਤ ਸਿੰਘ, ਮਿਲਨਪਰੀਤ ਸਿੰਘ ਅਤੇ ਰੁਪਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਸ੍ਰੀ ਝਾਵਰ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਸੁਖਾਵੇਂ ਅਤੇ ਚੰਗੀ ਸਿਹਤ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸਮਾਗਮ ਦੇ ਅਖੀਰ ਵਿਚ ਸਮੂਹ ਸਟਾਫ਼ ਅਤੇ ਹਾਜ਼ਰ ਸ਼ਖਸੀਅਤਾਂ ਵਲੋਂ ਸ੍ਰੀ ਰਾਜਪ੍ਰਿਤਪਾਲ ਸਿੰਘ ਝਾਵਰ ਨੂੰ ਸਨਮਾਨਿਤ ਵੀ ਕੀਤਾ ਗਿਆ। 30 ਏਐਸਆਰ91
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਬਲਜੀਤ ਸਿੰਘ ਤੇ ਮੁਲਾਜ਼ਮ ਬਲਦੇਵ ਸਿੰਘ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ ਅਗਲੀ ਖ਼ਬਰ ਜੀ. ਆਰ. ਪੀ. ਅੰਮ੍ਰਿਤਸਰ ’ਚ ਤਾਇਨਾਤ ਏ. ਐੱਸ. ਆਈ. ਬਲਵਿੰਦਰ ਸਿੰਘ ਕਾਹਲੋਂ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ
Ad Position 24