01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਇੰਸਪੈਕਟਰ ਬਲਜੀਤ ਸਿੰਘ ਤੇ ਮੁਲਾਜ਼ਮ ਬਲਦੇਵ ਸਿੰਘ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ

ਜੰਡਿਆਲਾ ਗੁਰੂ, 1 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) ਪੰਜਾਬ ਪੁਲਿਸ ਦੇ ਇੰਸਪੈਕਟਰ ਬਲਜੀਤ ਸਿੰਘ ਅਤੇ ਹੋਮਗਾਰਡ ਦੇ ਮੁਲਾਜ਼ਮ ਬਲਦੇਵ ਸਿੰਘ ਦੀ ਸੇਵਾ ਮੁਕਤੀ ’ਤੇ ਅੱਜ ਥਾਣਾ ਜੰਡਿਆਲਾ ਗੁਰੂ ਵਿਖੇ ਹੋਏ ਸਮਾਗਮ ਵਿਚ ਇਨ੍ਹਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਦੋਵਾਂ ਮੁਲਾਜ਼ਮਾਂ ਵਲੋਂ ਪੁਲਿਸ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ’ਤੇ ਡੀ.

Ad Position 21
No active advertisement
ਅਜੀਤ ਡੈਸਕ 02-10-2026
ਜੰਡਿਆਲਾ ਗੁਰੂ, 1 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) ਪੰਜਾਬ ਪੁਲਿਸ ਦੇ ਇੰਸਪੈਕਟਰ ਬਲਜੀਤ ਸਿੰਘ ਅਤੇ ਹੋਮਗਾਰਡ ਦੇ ਮੁਲਾਜ਼ਮ ਬਲਦੇਵ ਸਿੰਘ ਦੀ ਸੇਵਾ ਮੁਕਤੀ ’ਤੇ ਅੱਜ ਥਾਣਾ ਜੰਡਿਆਲਾ ਗੁਰੂ ਵਿਖੇ ਹੋਏ ਸਮਾਗਮ ਵਿਚ ਇਨ੍ਹਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਦੋਵਾਂ ਮੁਲਾਜ਼ਮਾਂ ਵਲੋਂ ਪੁਲਿਸ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ’ਤੇ ਡੀ. ਐੱਸ. ਪੀ. ਜੰਡਿਆਲਾ ਗੁਰੂ ਬਲਜੀਤ ਸਿੰਘ ਅਤੇ ਐੱਸ. ਐੱਚ. ਓ. ਥਾਣਾ ਜੰਡਿਆਲਾ ਗੁਰੂ ਹਰਪਾਲ ਸਿੰਘ ਨੇ ਇਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਸਪੈਕਟਰ ਬਲਜੀਤ ਸਿੰਘ ਅਤੇ ਹੋਮਗਾਰਡ ਦੇ ਮੁਲਾਜ਼ਮ ਬਲਦੇਵ ਸਿੰਘ ਵਲੋਂ ਪੁਲਿਸ ਮਹਿਕਮੇ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਕਾਰਨ ਇਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ । ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਮੁਲਾਜ਼ਮਾਂ ਨੇ ਆਪਣੀ ਡਿਊਟੀ ਨੂੰ ਹਰ ਵੇਲੇ ਤਨਦੇਹੀ ਨਾਲ ਨਿਭਾਇਆ । ਇੰਸਪੈਕਟਰ ਬਲਜੀਤ ਸਿੰਘ ਅਤੇ ਹੋਮਗਾਰਡ ਦੇ ਮੁਲਾਜ਼ਮ ਬਲਦੇਵ ਸਿੰਘ ਦੀ ਸੇਵਾ ਮੁਕਤੀ ’ਤੇ ਇਨ੍ਹਾਂ ਦਾ ਅਤੇ ਇਨ੍ਹਾਂ ਦੇ ਪਰਿਵਾਰਾਂ ਦਾ ਡੀ. ਐੱਸ. ਪੀ. ਜੰਡਿਆਲਾ ਗੁਰੂ ਬਲਜੀਤ ਸਿੰਘ ਅਤੇ ਐੱਸ. ਐੱਚ. ਓ. ਹਰਪਾਲ ਸਿੰਘ ਅਤੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਵਲੋਂ ਸਨਮਾਨ ਕੀਤਾ ਗਿਆ ਅਤੇ ਸ਼ਾਨਦਾਰ ਪਾਰਟੀ ਦਿੱਤੀ ਗਈ। ਇਸ ਮੌਕੇ ਸੀ. ਆਈ. ਏ. ਸਟਾਫ ਦੇ ਪਰਮਜੀਤ ਸਿੰਘ ਬਾਜਵਾ ਵੀ ਮੌਜੂਦ ਸਨ। 30 ਏਐਸਆਰ88
Ad Position 22
No active advertisement
ਪਿਛਲੀ ਖ਼ਬਰ ਦਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਅਗਲੀ ਖ਼ਬਰ ਨਾਇਬ ਤਹਿਸੀਲਦਾਰ ਰਾਜਪ੍ਰਿਤਪਾਲ ਸਿੰਘ ਝਾਵਰ ਦੀ ਸੇਵਾਮੁਕਤੀ ’ਤੇ ਵਿਦਾਇਗੀ ਤੇ ਸਨਮਾਨ ਸਮਾਰੋਹ
Ad Position 24