01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

22 ਅਕਤੂਬਰ ਦੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਰਾਮ ਤੀਰਥ, 1 ਅਕਤੂਬਰ (ਧਰਵਿੰਦਰ ਸਿੰਘ ਔਲਖ)–ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 22 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਭਗਵਾਨ ਵਾਲਮੀਕਿ ਤੀਰਥ ਧੂਣਾ ਸਾਹਿਬ ਵਿਖੇ ਗੱਦੀਨਸ਼ੀਨ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 02-10-2026
ਰਾਮ ਤੀਰਥ, 1 ਅਕਤੂਬਰ (ਧਰਵਿੰਦਰ ਸਿੰਘ ਔਲਖ)–ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 22 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਭਗਵਾਨ ਵਾਲਮੀਕਿ ਤੀਰਥ ਧੂਣਾ ਸਾਹਿਬ ਵਿਖੇ ਗੱਦੀਨਸ਼ੀਨ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਮਹੰਤ ਮਲਕੀਤ ਨਾਥ ਨੇ ਦੱਸਿਆ ਕਿ 22 ਅਕਤੂਬਰ ਨੂੰ ਦੁਪਹਿਰ 12 ਵਜੇ ਭਗਵਾਨ ਵਾਲਮੀਕਿ ਤੀਰਥ ਤੋਂ ਸ਼ੋਭਾ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ। ਸ਼ੋਭਾ ਯਾਤਰਾ ਦਾ ਅੰਮ੍ਰਿਤਸਰ ਦੇ ਹਾਲ ਗੇਟ, ਵਾਲਮੀਕਿ ਮੰਦਰ ਗਿਰਵਾਲੀ ਗੇਟ ਸਮੇਤ ਭਗਵਾਨ ਵਾਲਮੀਕਿ ਜੀ ਨਾਲ ਸੰਬੰਧਿਤ ਵੱਖ-ਵੱਖ ਮੰਦਰਾਂ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਅਤੇ ਸਾਬਕਾ ਡਿਪਟੀ ਮੇਅਰ ਓਮ ਪ੍ਰਕਾਸ਼ ਗੱਬਰ ਨੇ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਲੋੜਵੰਦਾਂ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾਣਗੇ। ਇਸ ਤਹਿਤ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰਾਂ, ਜਦਕਿ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਸੂਟ ਵੰਡੇ ਜਾਣਗੇ। ਇਸ ਮੌਕੇ ਬਾਬਾ ਬਲਵੰਤ ਨਾਥ, ਪਵਨ ਦਰਾਵੜ, ਕਮਲ ਖੋਸਲਾ, ਓਮ ਪ੍ਰਕਾਸ਼ ਅਨਾਰੀਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਦਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ
Ad Position 24