ਸੇਂਟ ਸੋਵਰੇਨ ਕਾਨਵੈਂਟ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਚਵਿੰਡਾ ਦੇਵੀ, 1 ਅਕਤੂਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ-ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀਆਂ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਨਾਲ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਚਵਿੰਡਾ ਦੇਵੀ, 1 ਅਕਤੂਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ-ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀਆਂ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਨਾਲ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਮਹੱਤਵਪੂਰਨ ਕ੍ਰਾਂਤੀਕਾਰੀ ਸਨ। ਇਸ ਮੌਕੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।