ਗਹਿਰੀ ਮੰਡੀ ਤੋਂਂ ਈ.ਟੀ.ਓ. ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਰਵਾਨਾ
ਜੰਡਿਆਲਾ ਗੁਰੂ 28 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)–ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.
ਜੰਡਿਆਲਾ ਗੁਰੂ 28 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)–ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਦੌਰਾਨ ਸੰਗਤ ਵਲੋਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨ ਕੀਤੇ ਜਾਣਗੇ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ ਸਰਵਣ ਪੁੱਤਰ ਦਾ ਫਰਜ਼ ਨਿਭਾਇਆ ਹੈ।