01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਹੇਤਮਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਚੋਗਾਵਾਂ, 1 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਹੇਤਮਪੁਰਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪੁੰਨਿਆਂ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਬਾਬਾ ਅਵਤਾਰ ਸਿੰਘ ਬਿਸ਼ਨਪੁਰੀ (ਸ੍ਰੀ ਅਨੰਦਪੁਰ ਸਾਹਿਬ) ਅਤੇ ਬਾਬਾ ਬਲਦੇਵ ਸਿੰਘ ਸ਼ਹੂਰਾ (ਸ੍ਰੀ ਅਨੰਦਪੁਰ ਸਾਹਿਬ) ਵਾਲਿਆਂ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ।

Ad Position 21
No active advertisement
ਅਜੀਤ ਡੈਸਕ 02-10-2026
ਚੋਗਾਵਾਂ, 1 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਹੇਤਮਪੁਰਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪੁੰਨਿਆਂ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਬਾਬਾ ਅਵਤਾਰ ਸਿੰਘ ਬਿਸ਼ਨਪੁਰੀ (ਸ੍ਰੀ ਅਨੰਦਪੁਰ ਸਾਹਿਬ) ਅਤੇ ਬਾਬਾ ਬਲਦੇਵ ਸਿੰਘ ਸ਼ਹੂਰਾ (ਸ੍ਰੀ ਅਨੰਦਪੁਰ ਸਾਹਿਬ) ਵਾਲਿਆਂ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ।ਸਮਾਗਮ ਦੀ ਸ਼ੁਰੂਆਤ ਦੌਰਾਨ ਪਾਠ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਜਥਿਆਂ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਕਥਾ ਕੀਤੀ ਗਈ। ਗੁਰੂ ਜਸ ਸਰਵਣ ਕਰਕੇ ਸੰਗਤਾਂ ਨਿਹਾਲ ਹੋਈਆਂ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਬਸ਼ੀਰ ਸਿੰਘ, ਜੋਧਾ ਸਿੰਘ, ਵੀਰ ਸਿੰਘ, ਸਨੀ ਸਿੰਘ, ਚਰਨ ਸਿੰਘ, ਰਾਜੂ ਸਿੰਘ, ਕੱਲੋ ਸਿੰਘ, ਸਰਪੰਚ ਬਿੱਟੂ, ਸੋਨਾ ਸਿੰਘ, ਹਰਭਾਗ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁੰਨੋਵਾਲ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਸ੍ਰੀ ਸੰਤ ਬਾਬਾ ਰਾਮਦਾਸ ਦੇ ਜੋੜ ਮੇਲੇ ’ਤੇ ਖੇਡਾਂ ਦਾ ਰੰਗ ਸੁਲਤਾਨਵਿੰਡ ਸਪੋਰਟਸ ਕਲੱਬ ਨੇ ਜਿੱਤੀ ਕਬੱਡੀ ਟ੍ਰਾਫੀ
Ad Position 24