02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਤਹਿਸੀਲਪੁਰਾ ਵਿਖੇ ਲੱਗੀ ਕਥਾ- ਕੀਰਤਨ ਦੀ ਛਹਿਬਰ

ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਦਿਨੀਂ ਗੁਰੂ ਨਗਰੀ ਵਿਚ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਸ਼ਾਮ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਤਹਿਸੀਲਪੁਰਾ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਤੋਂ ਇਲਾਵਾ ਭਾਈ ਜਸਪਿੰਦਰ ਸਿੰਘ ਅਤੇ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਕਥਾ-ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-10-2026
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਦਿਨੀਂ ਗੁਰੂ ਨਗਰੀ ਵਿਚ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਸ਼ਾਮ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਤਹਿਸੀਲਪੁਰਾ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਤੋਂ ਇਲਾਵਾ ਭਾਈ ਜਸਪਿੰਦਰ ਸਿੰਘ ਅਤੇ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਕਥਾ-ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੇ ਫਰਜ਼ ਗਿਆਨੀ ਤਰਸੇਮ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਨਿਭਾਏ ਅਤੇ ਪ੍ਰਬੰਧਕਾਂ ਵਲੋਂ ਸਿੰਘ ਸਾਹਿਬ ਤੇ ਕੀਰਤਨੀ ਜੱਥਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਗੁ: ਕਮੇਟੀ ਸਕੱਤਰ ਹਰਜੀਤ ਸਿੰਘ ਸਮੇਤ ਹੋਰ ਮੈਂਬਰ ਸਾਹਿਬਾਨ ਤੇ ਇਲਾਕਾ ਨਿਵਾਸੀ ਸੰਗਤਾਂ ਹਾਜਰ ਸਨ। ਅੱਜ ਦਾ ਸਮਾਗਮ : ਮਿਤੀ : 3 ਅਕਤੂਬਰ, ਸ਼ਨਿਵਾਰ। ਸਥਾਨ: ਗੁਰਦੁਆਰਾ ਮੀਰੀ ਪੀਰੀ ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਸਮਾਂ: ਸ਼ਾਮ 7 ਤੋਂ ਰਾਤ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਲੋਂ ਆਈ. ਪੀ. ਆਰ. ਉੱਤੇ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਅਗਲੀ ਖ਼ਬਰ ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ‘ਆਂਢ- ਗੁਆਂਢ ਸੁਧਾਰ ਪ੍ਰੋਗਰਾਮ’ ਕਰਵਾਇਆ
Ad Position 24