04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚੋਂ ਔਰਤ ਦੀ ਲਾਸ਼ ਬਰਾਮਦ

ਸੁਲਤਾਨਵਿੰਡ, 3 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੱਜ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੂੰ ਉਸ ਸਮੇਂ ਦੁਖਦਾਈ ਸੂਚਨਾ ਮਿਲੀ, ਜਦੋਂ ਸੁਲਤਾਨਵਿੰਡ ਇਲਾਕੇ ਵਿਚੋਂ ਲੰਘਦੀ ਅੱਪਰ ਦੁਆਬ ਨਹਿਰ ਵਿਚ ਇਕ ਔਰਤ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੁਲਤਾਨਵਿੰਡ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ।

Ad Position 21
No active advertisement
ਅਜੀਤ ਡੈਸਕ 04-10-2026
ਸੁਲਤਾਨਵਿੰਡ, 3 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੱਜ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੂੰ ਉਸ ਸਮੇਂ ਦੁਖਦਾਈ ਸੂਚਨਾ ਮਿਲੀ, ਜਦੋਂ ਸੁਲਤਾਨਵਿੰਡ ਇਲਾਕੇ ਵਿਚੋਂ ਲੰਘਦੀ ਅੱਪਰ ਦੁਆਬ ਨਹਿਰ ਵਿਚ ਇਕ ਔਰਤ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੁਲਤਾਨਵਿੰਡ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਔਰਤ ਦੀ ਪਛਾਣ ਅਨੀਤਾ ਗੁਪਤਾ ਪਤਨੀ ਮੋਨੀ ਲਾਲ ਗੁਪਤਾ, ਵਾਸੀ ਸ਼ਰੀਫਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕਾ ਦੇ ਲੜਕੇ ਰਜਿੰਦਰ ਗੁਪਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਮਾਤਾ ਅਨੀਤਾ ਗੁਪਤਾ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ ਇਕ ਬਿਮਾਰੀ ਤੋਂ ਵੀ ਪੀੜਤ ਸੀ। ਪਰਿਵਾਰਕ ਮੈਂਬਰਾਂ ਮੁਤਾਬਕ, ਇਸੇ ਕਾਰਨ ਉਸ ਵਲੋਂ ਇਹ ਕਦਮ ਚੁੱਕੇ ਜਾਣ ਦਾ ਖਦਸ਼ਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸੁਲਤਾਨਵਿੰਡ ਦੇ ਏਐੱਸਆਈ ਵਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾ ਦੇ ਲੜਕੇ ਰਜਿੰਦਰ ਗੁਪਤਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸੁਲਤਾਨਵਿੰਡ ਵਿਖੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਸਕੂਲ ( ਲੜਕੀਆਂ) ਸੁਲਤਾਨਵਿੰਡ ਵਿਖੇ ਸਾਇੰਸ ਬਲਾਕ ਦਾ ਵਿਧਾਇਕ ਡਾ. ਨਿੱਝਰ ਨੇ ਰੱਖਿਆ ਨੀਂਹ... ਅਗਲੀ ਖ਼ਬਰ 27 ’ ਚ ਮੁੜ ਸਰਕਾਰ ਬਣਾਏਗੀ ਆਮ ਆਦਮੀ ਪਾਰਟੀ - ਹਰਪ੍ਰੀਤ ਸਿੰਘ ਆਹਲੂਵਾਲੀਆ
Ad Position 24