04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੈਮਿਸਟਸ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ: ਭਾਰਤੀ ਧਵਨ ਦਾ ਸਵਾਗਤ

ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.) ਅਤੇ ਜ਼ਿਲ੍ਹਾ ਕੈਮਿਸਟਸ ਐਸੋਸੀਏਸ਼ਨ ਅੰਮ੍ਰਿਤਸਰ ਦੇ ਇਕ ਵਫ਼ਦ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ: ਭਾਰਤੀ ਧਵਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਿਵਲ ਸਰਜਨ, ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸ ੰਭਾਲਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 04-10-2026
ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.) ਅਤੇ ਜ਼ਿਲ੍ਹਾ ਕੈਮਿਸਟਸ ਐਸੋਸੀਏਸ਼ਨ ਅੰਮ੍ਰਿਤਸਰ ਦੇ ਇਕ ਵਫ਼ਦ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ: ਭਾਰਤੀ ਧਵਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਿਵਲ ਸਰਜਨ, ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸ ੰਭਾਲਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਅਤੇ ਜ਼ਿਲ੍ਹਾ ਕੈਮਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਦੇਵਰਾਜ ਨੇ ਆਸ ਪ੍ਰਗਟਾਈ ਕਿ ਡਾ: ਭਾਰਤੀ ਧਵਨ ਦੀ ਯੋਗ ਅਗਵਾਈ, ਵਿਸ਼ਾਲ ਤਜਰਬੇ ਅਤੇ ਸਮਰਪਣ ਸਦਕਾ ਅੰਮ੍ਰਿਤਸਰ ’ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਡਾ: ਧਵਨ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਵੇਂ ਉਪਰਾਲਿਆਂ ਨੂੰ ਵੱਡਾ ਬਲ ਮਿਲੇਗਾ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਰੋਸਾ ਦਿਵਾਇਆ ਕਿ ਸਿਹਤ ਵਿਭਾਗ ਵਲੋਂ ਲੋਕ-ਹਿਤ ’ਚ ਚੁੱਕੇ ਜਾਣ ਵਾਲੇ ਹਰ ਕਦਮ ਅਤੇ ਲੋਕ-ਭਲਾਈ ਦੇ ਕੰਮਾਂ ’ਚ ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.) ਵਲੋਂ ਪੂਰਨ ਸਹਿਯੋਗ ਅਤੇ ਰਚਨਾਤਮਿਕ ਸਾਥ ਦਿੱਤਾ ਜਾਵੇਗਾ। ਇਸ ਮੌਕੇ ਅਨੂਪ ਕੁਮਾਰ ਬਿੱਟਾ, ਅਮਨ ਕੁਮਾਰ ਪਿੰਕਾ, ਮਹਿੰਦਰ ਦੱਤਾ ਅਤੇ ਸਾਹਿਲ ਗੁਪਤਾ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। 01 ਏਐਸਆਰ09
Ad Position 22
No active advertisement
ਪਿਛਲੀ ਖ਼ਬਰ ਵਿਕਾਸ ਨਾਰੰਗ ਨੂੰ ਭਾਰਤੀਯ ਵਪਾਰ ਮੰਡਲ ਅੰਮ੍ਰਿਤਸਰ ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਜਯੰਤੀ ਮਨਾਈ
Ad Position 24