03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਾਕਿ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਗੱਲਬਾਤ ਦੌਰਾਨ ਪੀ. ਟੀ. ਆਈ. 4 ਅਕਤੂਬਰ ਦੇ ਲਾਂਗ ਮਾਰਚ ਦੇ ਫ਼ੈਸਲੇ ’ਤੇ ਕਾਇਮ

ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

Ad Position 21
No active advertisement
ਅਜੀਤ ਡੈਸਕ 04-10-2026
ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਨੇ ਅੱਜ ਸਪੱਸ਼ਟ ਕੀਤਾ ਹੈ ਕਿ ਉਹ 4 ਅਕਤੂਬਰ ਨੂੰ ਇਸਲਾਮਾਬਾਦ ਵੱਲ ਕੱਢੇ ਜਾਣ ਵਾਲੇ ਆਪਣੇ ਲਾਂਗ ਮਾਰਚ ਦੇ ਫ਼ੈਸਲੇ ’ਤੇ ਕਾਇਮ ਹੈ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਲੀਮੈਂਟ ਹਾਊਸ ਵਿਖੇ ਹਾਕਮ ਗੱਠਜੋੜ ਅਤੇ ਪੀ. ਟੀ. ਆਈ. ਦੀ ਅਗਵਾਈ ਵਾਲੀ ਵਿਰੋਧੀ ਧਿਰ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਸ਼ੁਰੂ ਹੋ ਚੁੱਕੀ ਹੈ। ਪਾਰਲੀਮੈਂਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੀ. ਟੀ. ਆਈ ਚੇਅਰਮੈਨ ਬੈਰਿਸਟਰ ਗੋਹਰ ਖ਼ਾਨ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੈਬਰ ਪਖ਼ਤੂਨਖ਼ਵਾ ਦੇ ਮੁੱਖ ਮੰਤਰੀ ਮੁਹੰਮਦ ਸੁਹੇਲ ਅਫ਼ਰੀਦੀ ਨਾਲ ਲਾਂਗ ਮਾਰਚ ਨੂੰ ਲੈ ਕੇ ਗੱਲ ਕੀਤੀ ਹੈ ਅਤੇ ਮਾਰਚ ਕੱਢਣ ਦੇ ਫ਼ੈਸਲੇ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਦੂਜੇ ਪਾਸੇ, ਸਰਕਾਰੀ ਵਫ਼ਦ ਦੇ ਮੈਂਬਰਾਂ ਤਾਰਿਕ ਫ਼ਜ਼ਲ ਚੌਧਰੀ ਅਤੇ ਤਲਾਲ ਚੌਧਰੀ ਦੇ ਮੀਡੀਆ ਬਿਆਨਾਂ ਨੂੰ ਲੈ ਕੇ ਪੀ. ਟੀ. ਆਈ. ਦੀ ਵਾਰਤਾ ਟੀਮ ਵਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ, ਜਿਸ ਕਾਰਨ ਗੱਲਬਾਤ ਦੇ ਦੂਜੇ ਦੌਰ ’ਚ ਕੁੱਝ ਦੇਰੀ ਵੀ ਹੋਈ। ਦੱਸਿਆ ਜਾ ਰਿਹਾ ਹੈ ਕਿ ਪੀ. ਟੀ. ਆਈ. ਨੇ ਵਾਰਤਾ ’ਚ ‘ਗੰਭੀਰ’ ਆਗੂਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਹੈ।
Ad Position 22
No active advertisement
ਪਿਛਲੀ ਖ਼ਬਰ ਜਾਅਲੀ ਰਜਿਸਟਰੀ ਕਰਵਾ ਕੇ ਧੱਕੇ ਨਾਲ ਮੱਲੇ ਪਲਾਟ ਲਈ ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸ਼ੁਰੂ ਕੀਤੀ ‘ਗੁਰਦੁਆਰਾ ਸੁਧਾਰ ਲਹਿਰ- ਭਾਗ 2’ ਤਹਿਤ ਤੀਜੇ ਦਿਨ ਸ੍ਰੀ ਅਕਾਲ ਤ...
Ad Position 24