ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹੇ ਭਰ ’ਚ ਹੋਣਗੇ ਡਰੋਨ ਸ਼ੋਅ
ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ’ਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।
ਡ
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ।
05-10-2026
ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ’ਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਪਹਿਲਾ ਡਰੋਨ ਸ਼ੋਅ 5 ਅਕਤੂਬਰ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਡਰੋਨ ਸ਼ੋਅ 5 ਅਕਤੂਬਰ ਨੂੰ ਸ਼ਾਮ 5 ਵਜੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਤੋਂ ਪਹਿਲਾਂ ਰਾਗੀ ਜਥਿਆਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਗੁਣਗਾਨ ਕੀਤਾ ਜਾਵੇਗਾ, ਜਿਸ ਨਾਲ ਸਮਾਗਮ ਦਾ ਮਾਹੌਲ ਅਧਿਆਤਮਿਕ ਅਤੇ ਸ਼ਰਧਾਮਈ ਬਣੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਡਰੋਨ ਸ਼ੋਅ ’ਚ ਅਸਮਾਨ ’ਚ ਸੈਂਕੜੇ ਡਰੋਨਾਂ ਰਾਹੀਂ ਰੌਸ਼ਨੀ ਅਤੇ ਆਧੁਨਿਕ ਤਕਨਾਲੋਜੀ ਦਾ ਸੁੰਦਰ ਸੁਮੇਲ ਪੇਸ਼ ਕੀਤਾ ਜਾਵੇਗਾ। ਇਸ ਵਿਸ਼ੇਸ਼ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਦਰਸਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 6 ਅਕਤੂਬਰ ਦੀ ਸ਼ਾਮ ਨੂੰ ਨੰਗਲ ਪਾਰਕ, ਮੇਨ ਰੋਡ ਮਜੀਠਾ ਵਿਖੇ ਡਰੋਨ ਸ਼ੋਅ ਹੋਵੇਗਾ। 7 ਅਕਤੂਬਰ ਦੀ ਸ਼ਾਮ ਨੂੰ ਅਗਲਾ ਡਰੋਨ ਸ਼ੋਅ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਮੈਦਾਨ ਵਿਖੇ ਦਿਖਾਇਆ ਜਾਵੇਗਾ। 8 ਅਕਤੂਬਰ ਸ਼ਾਮ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਡਰੋਨ ਸ਼ੋਅ ਹੋਵੇਗਾ ਜਦ ਕਿ 9 ਅਕਤੂਬਰ ਦੀ ਸ਼ਾਮ ਨੂੰ ਡਰੋਨ ਸ਼ੋਅ ਦਵਿੰਦਰਾ ਇੰਟਰਨੈਸ਼ਨਲ ਸਕੂਲ, ਅਜਨਾਲਾ ਦੇ ਮੈਦਾਨ ’ਚ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।