05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚੁੱਘ ਦੇ ਅੰਮ੍ਰਿਤਸਰ ਦੇ ਵਿਕਾਸ ਲਈ ਯਤਨ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ- ਸ਼ੰਟੀ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਸ਼ੰਟੀ ਨੇ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਲਈ ਰਾਜ ਸਭਾ ਸੰਸਦ ਮੈਂਬਰ ਅਤੇ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ਼ ਤਰੁਣ ਚੁੱਘ ਵਲੋਂ ਕੀਤੇ ਜਾ ਰਹੇ ਯਤਨਾ ਦੀ ਸ਼ਾਲਾਘਾ ਕਰਦੇ ਹੋਏ ਕਿਹਾ ਕਿ ਤਰੁਣ ਚੁੱਘ ਅੰਮ੍ਰਿਤਸਰ ਦੇ ਜੰਮਪਲ ਹਨ ਅਤੇ ਉਨ੍ਹਾਂ ਦਾ ਆਪਣੀ ਜਨਮ ਭੂਮੀ ਦੀ ਸੇਵਾ ਉਥੋਂ ਵਿਕਾਸ ਕਰਕੇ ਕਰਨਾ ਚਾਹੁੰਦੇ ਹਨ। ਸ਼ੰਟੀ ਨੇ ਕਿਹਾ ਚੁੱਘ ਨੇ ਹਮੇਸ਼ਾ ਅੰਮ੍ਰਿਤਸਰ ਅਤੇ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਹਰ ਮੰਚ ’ਤੇ ਉਠਾਇਆ ਹੈ।

Ad Position 21
No active advertisement
ਅਜੀਤ ਡੈਸਕ 05-10-2026
ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਸ਼ੰਟੀ ਨੇ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਲਈ ਰਾਜ ਸਭਾ ਸੰਸਦ ਮੈਂਬਰ ਅਤੇ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ਼ ਤਰੁਣ ਚੁੱਘ ਵਲੋਂ ਕੀਤੇ ਜਾ ਰਹੇ ਯਤਨਾ ਦੀ ਸ਼ਾਲਾਘਾ ਕਰਦੇ ਹੋਏ ਕਿਹਾ ਕਿ ਤਰੁਣ ਚੁੱਘ ਅੰਮ੍ਰਿਤਸਰ ਦੇ ਜੰਮਪਲ ਹਨ ਅਤੇ ਉਨ੍ਹਾਂ ਦਾ ਆਪਣੀ ਜਨਮ ਭੂਮੀ ਦੀ ਸੇਵਾ ਉਥੋਂ ਵਿਕਾਸ ਕਰਕੇ ਕਰਨਾ ਚਾਹੁੰਦੇ ਹਨ। ਸ਼ੰਟੀ ਨੇ ਕਿਹਾ ਚੁੱਘ ਨੇ ਹਮੇਸ਼ਾ ਅੰਮ੍ਰਿਤਸਰ ਅਤੇ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਹਰ ਮੰਚ ’ਤੇ ਉਠਾਇਆ ਹੈ। ਸੰਸਦ ਵਿਚ ਵੀ ਉਨ੍ਹਾਂ ਨੇ ਪੰਜਾਬ ਅਤੇ ਅਮ੍ਰਿਤਸਰ ਦੀ ਜਨਤਾ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਦੇ ਇਤਿਹਾਸਿਕ ਮੌਕੇ ’ਤੇ ਗੁਰੂ ਨਗਰੀ ਵਿਚ ਕੇਂਦਰੀ ਯੂਨੀਵਰਸਿਟੀ ਦੀ ਸਥਾਪਨਾ ਦੀ ਮੰਗ ਰੱਖਣਾ ਅੰਮ੍ਰਿਤਸਰ ਦੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਮਹੱਤਵਪੂਰਨ ਕਦਮ ਹੈ। ਕੇਂਦਰੀ ਯੂਨੀਵਰਸਿਟੀ ਨਾਲ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਖੋਜ ਦੇ ਬਿਹਤਰ ਮੌਕੇ ਮਿਲਣਗੇ। ਸ਼ੰਟੀ ਨੇ ਕਿਹਾ ਕਿ ਸ੍ਰੀ ਦੁਰਗਿਆਣਾ ਮੰਦਰ ਨੂੰ ਪ੍ਰਸਾਦ ਯੋਜਨਾ ਵਿਚ ਸ਼ਾਮਿਲ ਕਰਵਾਉਣ ਦੇ ਯਤਨ, ਅੰਮ੍ਰਿਤਸਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟਾਂ ਨੂੰ ਕੇਂਦਰ ਤੱਕ ਪਹੁੰਚਾਉਣਾ ਅਤੇ ਰੀਗੋ ਬ੍ਰਿਜ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਲਗਾਤਾਰ ਉਠਾਉਣਾ, ਤਰੁਣ ਚੁੱਘ ਦੀ ਅੰਮ੍ਰਿਤਸਰ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ’ਤੇ ਪੰਜਾਬ ਮੀਡੀਆ ਐਕਟਿਵਿਸਟ ਹੇਮੰਤ ਮਹਿਰਾ ਪਿੰਕੀ, ਰਾਜੇਸ਼ ਮਹਿਤਾ, ਤਰੁਣ ਅਰੋੜਾ, ਸ਼ੰਕਰ ਲਾਲ, ਰਮਨ ਮਹਿਤਾ, ਨਿਤਿਨ, ਰਾਮਾ, ਵਰਿਅਮ ਬਿੱਟੂ, ਨਿਖਿਲ, ਗੁਰਪ੍ਰੀਤ ਸਿੰਘ ਗੋਲਾ, ਗੁਰਪ੍ਰੀਤ ਗੋਪੀ, ਜਸਬੀਰ ਸਿੰਘ ਸੰਧੂ, ਰਵਿੰਦਰ ਮਹਿਤਾ, ਸੰਯਮ, ਵਰੁਣ ਅਗਰਵਾਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 21 ਨੂੰ ਸਜਾਉਣ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਚੋਰੀ ਦੇ ਮੋਟਰ ਸਾਈਕਲ ਸਣੇ ਕਾਬੂ
Ad Position 24