04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ ਗੁ: ਸਾਧ ਸੰਗਤਿ ਫਤਿਹ ਸਿੰਘ ਕਾਲੋਨੀ ਵਿਖੇ ਸਜਾਏ ਗਏ। ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ ਉਪਰੰਤ ਭਾਈ ਭੁਪਿੰਦਰ ਸਿੰਘ, ਬੀਬੀ ਰਵਿੰਦਰ ਕੌਰ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ ਗੁ: ਸਾਧ ਸੰਗਤਿ ਫਤਿਹ ਸਿੰਘ ਕਾਲੋਨੀ ਵਿਖੇ ਸਜਾਏ ਗਏ। ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ ਉਪਰੰਤ ਭਾਈ ਭੁਪਿੰਦਰ ਸਿੰਘ, ਬੀਬੀ ਰਵਿੰਦਰ ਕੌਰ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਭਾਈ ਅਮ੍ਰਿਤਪਾਲ ਸਿੰਘ ਨੇ ਗੁਰਬਾਣੀ ਕਥਾ ਦੁਆਰਾ ਗੁਰੂ ਰਾਮਦਾਸ ਜੀ ਦੇ ਬਾਰੇ ਭੱਟ ਸਾਹਿਬ ਦੇ ਸਵਈਏ ਦੀ ਵਿਚਾਰ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਭਾਈ ਜਸਬੀਰ ਸਿੰਘ ਨੇ ਤੇਰਾ ਆਸਰਾ ਸ਼ਬਦ ਕੀਰਤਨ ਨਾਮ ਸਿਮਰਨ ਦਾ ਰਾਧਾ ਕ੍ਰਿਸ਼ਨ ਕਾਲੋਨੀ ਵਿਖੇ ਚੱਲ ਰਹੇ ਯੂਨਿਟ ਬਾਰੇ ਸੰਗਤ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਪਾਲ ਸਿੰਘ ਪੰਨੂ, ਗੁਰਦੀਪ ਸਿੰਘ ਸੰਧੂ, ਭਾਈ ਮੁਖਤਿਆਰ ਸਿੰਘ ਸੈਕਟਰੀ, ਦਿਲਬਾਗ ਸਿੰਘ, ਗੁਲਜਾਰ ਸਿੰਘ, ਜਗਜੀਤ ਸਿੰਘ ਭੱਟੀ ਤੋਂ ਇਲਾਵਾ ਸੁਸਾਇਟੀ ਸਤਿੰਦਰ ਸਿੰਘ ਚਾਵਲਾ, ਜਗਜੀਤ ਸਿੰਘ, ਜਵਾਹਰਲਾਲ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਜਗਦੀਸ਼ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ ਅਰੋੜਾ,ਗੁਰਬਖਸ਼ ਸਿੰਘ ਬੱਗਾ,ਅੰਮ੍ਰਿਤ ਪਾਲ ਸਿੰਘ, ਅਵਤਾਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਟੰਡਨ, ਗੁਰਚਰਨ ਸਿੰਘ, ਸੁਨੀਲ ਕੁਮਾਰ, ਨਿਰਮਲ ਸਿੰਘ ਆਦਿ ਹਾਜ਼ਰ ਸਨ। 04 ਏਐਸਆਰ75
Ad Position 22
No active advertisement
ਪਿਛਲੀ ਖ਼ਬਰ ਵੇਰਕਾ ਵਿਖੇ ਨਸ਼ਿਆਂ ਦੇ ਕਹਿਰ ਤੋਂ ਦੁਖੀ ਲੋਕਾਂ ਵਲੋਂ ਜ਼ੋਰਦਾਰ ਰੋਸ ਮੁਜ਼ਾਹਰਾ ਅਗਲੀ ਖ਼ਬਰ ਓਮ ਪ੍ਰਕਾਸ਼ ਸੋਨੀ ਨੇ ਸੰਤ ਸਮਾਗਮ ’ਚ ਸ਼ਿਰਕਤ ਕਰਕੇ ਗੁਰੂ ਰਵਿਦਾਸ ਮਹਾਰਾਜ ਦੇ ਉਪਦੇਸ਼ਾਂ ਨੂੰ ਯਾਦ ਕੀਤਾ
Ad Position 24