04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਡਾ. ਅਜੇ ਗੁਪਤਾ ਵਲੋਂ ਵਾਰਡ ਨੰਬਰ 58 ’ਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਾਗਰੂਕਤਾ ਮੀਟਿੰਗ

ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 58 ’ਚ ਡਬਲਿਊ. ਡੀ.

Ad Position 21
No active advertisement
ਅਜੀਤ ਡੈਸਕ 05-10-2026
ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 58 ’ਚ ਡਬਲਿਊ.ਡੀ.ਸੀ. ਕਮੇਟੀ ਦੇ ਸਹਿਯੋਗ ਨਾਲ ਅਹਿਮ ਜਾਗਰੂਕਤਾ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਕੀਤੀ, ਜਦਕਿ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਵਿਰੁੱਧ ਲੋਕਾਂ ਦੀ ਭਾਗੀਦਾਰੀ ਵਧਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਕਿਸੇ ਵੀ ਗਤੀਵਿਧੀ ਨੂੰ ਉਤਸ਼ਾਹਿਤ ਨਾ ਹੋਣ ਦੇਣ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੇ ਸਮੂਹ ਮੈਂਬਰ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਚ ਭਰਪੂਰ ਸਹਿਯੋਗ ਦੇ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਬੀ. ਏ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਓਜ਼ੋਨ ਦਿਵਸ ਮੁਕਾਬਲੇ ’ਚ ਨਕਦ ਇਨਾਮ ਜਿੱਤੇ
Ad Position 24