ਸਾਵਨ ਕ੍ਰਿਪਾਲ ਅਧਿਆਤਮਿਕ ਮਿਸ਼ਨ ਵਲੋਂ ਅਧਿਆਤਮਿਕ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਵਨ ਕ੍ਰਿਪਾਲ ਅਧਿਆਤਮਿਕ ਮਿਸ਼ਨ ਦੀ ਅੰਮ੍ਰਿਤਸਰ ਸ਼ਾਖਾ ਕ੍ਰਿਪਾਲ ਆਸ਼ਰਮ ਵਲੋਂ ਇਨਵਿਕਟਸ ਇੰਟਰਨੈਸ਼ਨਲ ਸਕੂਲ, ਵਿਖੇ ‘ਧਿਆਨ ਦੁਆਰਾ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ’ ਵਿਸ਼ੇ ’ਤੇ ਅਧਿਆਤਮਿਕ ਵਰਕਸ਼ਾਪ ਕਰਵਾਈ ਗਈ, ਜਿਸ ’ਚ ਸਕੂਲ ਦੇ ਫੈਕਲਟੀ ਅਤੇ ਸਟਾਫ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਦੋਂ ਕੋਈ ਮਨੁੱਖ ਇਸ ਸੰਸਾਰ ’ਚ ਜਨਮ ਲੈਂਦਾ ਹੈ, ਤਾਂ ਉਸਨੂੰ ਜ਼ਿੰਦਗੀ ਦੇ ਹਰ ਮੋੜ ’ਤੇ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਵਨ ਕ੍ਰਿਪਾਲ ਅਧਿਆਤਮਿਕ ਮਿਸ਼ਨ ਦੀ ਅੰਮ੍ਰਿਤਸਰ ਸ਼ਾਖਾ ਕ੍ਰਿਪਾਲ ਆਸ਼ਰਮ ਵਲੋਂ ਇਨਵਿਕਟਸ ਇੰਟਰਨੈਸ਼ਨਲ ਸਕੂਲ, ਵਿਖੇ ‘ਧਿਆਨ ਦੁਆਰਾ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ’ ਵਿਸ਼ੇ ’ਤੇ ਅਧਿਆਤਮਿਕ ਵਰਕਸ਼ਾਪ ਕਰਵਾਈ ਗਈ, ਜਿਸ ’ਚ ਸਕੂਲ ਦੇ ਫੈਕਲਟੀ ਅਤੇ ਸਟਾਫ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਦੋਂ ਕੋਈ ਮਨੁੱਖ ਇਸ ਸੰਸਾਰ ’ਚ ਜਨਮ ਲੈਂਦਾ ਹੈ, ਤਾਂ ਉਸਨੂੰ ਜ਼ਿੰਦਗੀ ਦੇ ਹਰ ਮੋੜ ’ਤੇ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਝ ਚੁਣੌਤੀਆਂ ਸਰੀਰਕ ਹੁੰਦੀਆਂ ਹਨ, ਕੁਝ ਮਾਨਸਿਕ ਹੁੰਦੀਆਂ ਹਨ ਅਤੇ ਕੁਝ ਬੌਧਿਕ। ਇਨ੍ਹਾਂ ਹਾਲਾਤਾਂ ਨਾਲ ਜੂਝਦੇ ਹੋਏ, ਮਨੁੱਖ ਇਹ ਭੁੱਲ ਜਾਂਦਾ ਹੈ ਕਿ ਇਸਦਾ ਇਲਾਜ ਉਸਦੇ ਅੰਦਰ ਹੀ ਹੈ। ਧਿਆਨ ਇਕ ਕਲਾ ਹੈ ਜਿਸ ਰਾਹੀਂ ਅਸੀਂ ਆਪਣੇ ਜੀਵਨ ਦੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕਰ ਸਕਦੇ ਹਾਂ।