ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਸਭ ਤੋਂ ਵੱਡੀ ਭੂਮਿਕਾ ਨਿਭਾ ਸਕਦੀਆਂ–ਅਰੁਣ ਭੱਲਾ
ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਜਪਾ ਸਪੋਰਟਸ ਸੈੱਲ ਦੇ ਸੂਬਾ ਕੋ-ਕਨਵੀਨਰ ਅਰੁਣ ਭੱਲਾ ਨੇ ਕਿਹਾ ਹੈ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿਚ ਬਹੁਤ ਮਹੱਤਵ ਹੈ। ਇਹ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।
ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਜਪਾ ਸਪੋਰਟਸ ਸੈੱਲ ਦੇ ਸੂਬਾ ਕੋ-ਕਨਵੀਨਰ ਅਰੁਣ ਭੱਲਾ ਨੇ ਕਿਹਾ ਹੈ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿਚ ਬਹੁਤ ਮਹੱਤਵ ਹੈ। ਇਹ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਖੇਡਾਂ ਨਾਲ ਸਰੀਰ ਅਰੋਗ ਤੇ ਤੰਦਰੁਸਤ ਰਹਿੰਦਾ ਹੈ। ਖੇਡਾਂ ਵਤਨ ਪੰਜਾਬ ਦੀਆਂ 2026 (ਸੀਜਨ-4) ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਤਹਿਤ ਗੋਲਬਾਗ ਸਟੇਡੀਅਮ ’ਚ ਕੁਸ਼ਤੀ ਮੁਕਾਬਲਿਆਂ ਦੇ ਆਖ਼ਰੀ ਦਿਨ ਬਤੌਰ ਮੁੱਖ ਮਹਿਮਾਨ ਪੁੱਜੇ ਅਰੁਣ ਭੱਲਾ ਨੇ ਇਸ ਉਪਰਾਲੇ ਲਈ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਿਡਾਰੀਆਂ ਦੀ ਬਿਹਤਰੀ ਲਈ ਸਾਨੂੰ ਖੇਡਾਂ ਨੂੰ ਹਮੇਸ਼ਾ ਸਿਆਸਤ ਤੋਂ ਦੂਰ ਰੱਖਣਾ ਚਾਹੀਦਾ ਹੈ। ਅਰੁਣ ਭੱਲਾ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਕੁਝ ਵਿਦਿਅਕ ਅਦਾਰੇ ਆਪਣੇ ਕੈਂਪਸਾਂ ’ਚ ਕੇਂਦਰ ਤੇ ਸੂਬਾ ਸਰਕਾਰ ਦੀਆਂ ਸਕੀਮਾਂ ਤਹਿਤ ਖੇਡ ਸੈਂਟਰ ਤਾਂ ਚਲਾ ਰਹੇ ਹਨ ਪਰ ਬਾਹਰੀ ਖਿਡਾਰੀਆਂ ਲਈ ਗੇਟ ਬੰਦ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਅਦਾਰਿਆਂ ਦੀ ਸ਼ਿਕਾਇਤ ਉਹ ਕੇਂਦਰ ਕੇ ਸੂਬਾ ਸਰਕਾਰ ਕੋਲ ਕਰਕੇ ਮੰਗ ਕਰਨਗੇ ਕਿ ਇਨ੍ਹਾਂ ਦੀਆਂ ਹਰ ਤਰ੍ਹਾਂ ਦੀਆਂ ਗ੍ਰਾਂਟਾਂ ਰੱਦ ਕੀਤੀਆਂ ਜਾਣ। ਇਸ ਮੌਕੇ ਅਰੁਣ ਭੱਲਾ ਨੇ ਜੇਤੂ ਖਿਡਾਰੀਆਂ ਨੂੰ ਤਗਮੇ ਵੰਡੇ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਕੁਸ਼ਤੀ ਕੋਚ ਕਰਨ ਸ਼ਰਮਾ ਨੇ ਅਰੁਣ ਭੱਲਾ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਖੇਡ ਪ੍ਰੇਮੀ ਸੰਤੋਖ ਸਿੰਘ ਤੇ ਸਰਵਨ ਲਾਲ ਵੀ ਮੌਜੂਦ ਸਨ ।