06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਵਿਖੇ ਸਾਬਕਾ ਸੰਸਦ ਡਿੰਪਾ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ

ਸੁਲਤਾਨਵਿੰਡ, 5 ਅਕਤੂਬਰ (ਗੁਰਨਾਮ ਸਿੰਘ ਬੁੱਟਰ)–ਹਲਕਾ ਪੂਰਬੀ ਦੇ ਅਧੀਨ ਆਉਂਦੇ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਵਿਚ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਇਲਾਕਾ ਵਾਸੀਆਂ ਨੇ ਸੜਕਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਸਥਾਨਕ ਸਮੱਸਿਆਵਾਂ ਸੰਬੰਧੀ ਆਪਣੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ।

Ad Position 21
No active advertisement
ਅਜੀਤ ਡੈਸਕ 06-10-2026
ਸੁਲਤਾਨਵਿੰਡ, 5 ਅਕਤੂਬਰ (ਗੁਰਨਾਮ ਸਿੰਘ ਬੁੱਟਰ)–ਹਲਕਾ ਪੂਰਬੀ ਦੇ ਅਧੀਨ ਆਉਂਦੇ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਵਿਚ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਇਲਾਕਾ ਵਾਸੀਆਂ ਨੇ ਸੜਕਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਸਥਾਨਕ ਸਮੱਸਿਆਵਾਂ ਸੰਬੰਧੀ ਆਪਣੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਜਿੱਥੇ ਜਸਬੀਰ ਸਿੰਘ ਡਿੰਪਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਕਈ ਮਾਮਲਿਆਂ ਸੰਬੰਧੀ ਮੌਕੇ ’ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਫੋਨ ਕਰਕੇ ਸਮੱਸਿਆਵਾਂ ਦੇ ਹੱਲ ਲਈ ਕਿਹਾ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਸੰਬੰਧਿਤ ਵਿਭਾਗਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਵੇਗਾ। ਇਸ ਦੌਰਾਨ ਭਾਈ ਗੁਰਦਾਸ ਜੀ ਨਗਰ, ਨਿਊ ਅੰਮ੍ਰਿਤਸਰ ਦੀਆਂ ਰਹਿੰਦੀਆਂ ਸਮੱਸਿਆਵਾਂ ਨੂੰ ਵੀ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਉਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੰਬੰਧਿਤ ਵਿਭਾਗਾਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਮਹਿੰਦਰਾ ਏਜੰਸੀ ਦੇ ਨਾਲ ਲੱਗਦੀ ਸੜਕ ਦੀ ਖਸਤਾ ਹਾਲਤ ਦਾ ਮੁੱਦਾ ਵੀ ਇਲਾਕਾ ਵਾਸੀਆਂ ਵਲੋਂ ਉਠਾਇਆ ਗਿਆ। ਜਸਬੀਰ ਸਿੰਘ ਡਿੰਪਾ ਨੇ ਉਕਤ ਸੜਕ ਨੂੰ ਵੀ ਜਲਦ ਬਣਵਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆ ਤੋਂ ਇਲਾਵਾ ਅਵਤਾਰ ਸਿੰਘ ਕੰਡਾ, ਸਤਪਾਲ ਸਿੰਘ, ਬਲਵਿੰਦਰ ਸਿੰਘ ਐਡਨ, ਪ੍ਰਮਜੀਤ ਸਿੰਘ, ਰੋਮੀ, ਸਹਿਬ ਸਿੰਘ ਕੰਡਾ , ਬਲਜੀਤ ਸਿੰਘ ਸਮੇਤ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਡਿਵੀਜ਼ਨ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ 22855 ਯਾਤਰੀ ਤੋਂ ਵਸੂਲਿਆ 2 ਕਰੋੜ ਤੋਂ ਵੱਧ ਦਾ ਜੁਰਮਾਨਾ ਅਗਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਕਿੱਕ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24