07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਕੱਤਰਤਾ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੁਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਪ੍ਰਸ਼ਾਸਨਿਕ, ਨਿਗਮ ਤੇ ਪੁਲਿਸ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਮੌਕੇ ਹਰ ਪੱਧਰ ’ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਇਕੱਤਰਤਾ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਸੰਯੁਕਤ ਕਮਿਸ਼ਨਰ ਜੈਇੰਦਰ ਸਿੰਘ, ਐੱਸ.

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੁਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਪ੍ਰਸ਼ਾਸਨਿਕ, ਨਿਗਮ ਤੇ ਪੁਲਿਸ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਮੌਕੇ ਹਰ ਪੱਧਰ ’ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਇਕੱਤਰਤਾ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਸੰਯੁਕਤ ਕਮਿਸ਼ਨਰ ਜੈਇੰਦਰ ਸਿੰਘ, ਐੱਸ.ਡੀ.ਐੱਮ. ਗੁਰਮੰਦਰ ਸਿੰਘ, ਡੀ.ਸੀ.ਪੀ. ਰਵਿੰਦਰਪਾਲ ਸਿੰਘ, ਏ.ਡੀ.ਸੀ.ਪੀ. ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਿਲ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ ਤੇ ਆਵਾਜਾਈ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ। ਮੁੱਖ ਸਕੱਤਰ ਮੰਨਣ ਨੇ ਕਿਹਾ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰ ਸਾਲ ਵਾਂਗ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਿਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਚੌਥੇ ਗੁਰੂ ਸਾਹਿਬ ਵਲੋਂ ਵਰੋਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਸਥਾਨਕ ਪ੍ਰਸ਼ਾਸਨ ਵਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਤੇ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਭੋਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪ੍ਰਤੀਨਿਧ ਵੀ ਹਾਜ਼ਰ ਸਨ। ਇਸ ਦੌਰਾਨ ਸ: ਮੰਨਣ ਤੇ ਮੁੱਖ ਮੈਨੇਜਰ ਵਲੋਂ ਡਿਪਟੀ ਕਮਿਸ਼ਨਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ 75 ਮਿਲੀਗ੍ਰਾਮ ਤੋਂ ਵੱਧ ਪਰੇਗਾਬਾਲਿਨ ਦਵਾਈਆਂ ਦੀ ਵਿਕਰੀ ਤੇ ਸਟਾਕ ’ਤੇ ਲੱਗੀ ਪਾਬੰਧੀ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
Ad Position 24