07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਕਾਰੀ ਸਕੂਲਾਂ ਦੇ ਬੱਚੇ ਸਿੱਖਣਗੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਬਣਾਉਣਗੇ ਰੋਬੋਟ

ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਰੋਬੋਟਿਕਸ ਅਤੇ ਸਾਈਬਰ ਸਿਕਿਉਰਿਟੀ ਵਰਗੀਆਂ ਆਧੁਨਿਕ ਤਕਨੀਕਾਂ ਵਿਚ ਹੁਨਰਮੰਦ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਜਿੰਦਰ ਸਿੰਘ ਵਲੋਂ ਅੱਜ ਮਾਧਵ ਵਿਦਿਆ ਨਿਕੇਤਨ ਸਕੂਲ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

Ad Position 21
No active advertisement
ਮੀਟਿੰਗ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਮਿਸ਼ਨ ਰਫ਼ਤਾਰ ਸੌਰਭ ਦੀਪ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 07-10-2026
ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਰੋਬੋਟਿਕਸ ਅਤੇ ਸਾਈਬਰ ਸਿਕਿਉਰਿਟੀ ਵਰਗੀਆਂ ਆਧੁਨਿਕ ਤਕਨੀਕਾਂ ਵਿਚ ਹੁਨਰਮੰਦ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਜਿੰਦਰ ਸਿੰਘ ਵਲੋਂ ਅੱਜ ਮਾਧਵ ਵਿਦਿਆ ਨਿਕੇਤਨ ਸਕੂਲ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ’ਚ ਐੱਸਓਏਆਰ, ਡਿਜੀਟਲ ਇੰਡੀਆ ਹੱਬ ਦੇ ਨੈਸ਼ਨਲ ਚੇਅਰਮੈਨ ਗੁਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਧ ਰਹੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਵਲੋਂ ਏ. ਆਈ. ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਇਸ ਖੇਤਰ ਵਿਚ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਮਿਸ਼ਨ ਰਫ਼ਤਾਰ’ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਪੰਜਾਬ ਭਰ ਦੇ 425 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਏਆਈ, ਰੋਬੋਟਿਕਸ ਅਤੇ ਸਾਈਬਰ ਸਿਕਿਉਰਿਟੀ ਵਿਚ ਹੁਨਰਮੰਦ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਅੰਮ੍ਰਿਤਸਰ ਜ਼ਿਲ੍ਹੇ ਦੇ 27 ਸਰਕਾਰੀ ਸਕੂਲਾਂ ਵਿਚ ਕੰਪਿਊਟਰ ਅਧਿਆਪਕਾਂ ਦੀ ਵਿਸ਼ੇਸ਼ ਟ੍ਰੇਨਿੰਗ ਵੱਖ-ਵੱਖ ਸੰਸਥਾਵਾਂ ਵਿਚ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਇਨ੍ਹਾਂ 27 ਸਕੂਲਾਂ ਨੂੰ ਰੋਬੋਟਿਕ ਕਿੱਟਾਂ ਦੀ ਖਰੀਦ ਲਈ 50-50 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਉੱਚ ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿਚ ਨਵੇਂ ਮੌਕਿਆਂ ਲਈ ਤਿਆਰ ਕਰਨ ਵਿਚ ਵੀ ਮਦਦ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਪੰਜਾਬ ਯੂਥ ਰਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅਗਲੀ ਖ਼ਬਰ ਸੀ.ਕੇ.ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ.ਐੱਸ.ਸੀ ਵਿਦਿਆਰਥੀਆਂ ਨੇ ਨਤੀਜਿਆਂ ਵਿਚ ਮਾਰੀਆਂ ਸ਼ਾਨਦਾਰ ਮੱਲਾਂ
Ad Position 24