07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਲਈ 8 ਤੇ 9 ਅਕਤੂਬਰ ਲਈ ਅਰਜ਼ੀਆਂ ਦੀ ਮੰਗ : ਡੀ.ਸੀ.

ਅੰਮ੍ਰਿਤਸਰ, 6 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਦੀਵਾਲੀ/ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣੇ ਹਨ। ਇਸ ਸਬੰਧੀ ਚਾਹਵਾਨ ਵਿਅਕਤੀ 8 ਅਕਤੂਬਰ ਤੋਂ 9 ਅਕਤੂਬਰ ਤੱਕ ਸ਼ਾਮ 5 ਵਜੇ ਤੱਕ ਆਪਣੀਆਂ ਦਰਖਾਸਤਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਦੀਵਾਲੀ/ਗੁਰਪੁਰਬ ਦੇ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣੇ ਹਨ। ਇਸ ਸਬੰਧੀ ਚਾਹਵਾਨ ਵਿਅਕਤੀ 8 ਅਕਤੂਬਰ ਤੋਂ 9 ਅਕਤੂਬਰ ਤੱਕ ਸ਼ਾਮ 5 ਵਜੇ ਤੱਕ ਆਪਣੀਆਂ ਦਰਖਾਸਤਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਰਧਾਰਤ ਸਮੇਂ ਅੰਦਰ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਯੋਗ ਪਾਈਆਂ ਗਈਆਂ ਅਰਜ਼ੀਆਂ ਵਿੱਚੋਂ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ।ਲਾਇਸੈਂਸ ਜਾਰੀ ਕਰਨ ਲਈ ਡਰਾਅ 13 ਅਕਤੂਬਰ ਨੂੰ ਦੁਪਹਿਰ 2 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੇ ਕਮਰਾ ਨੰਬਰ 168 ਮੀਟਿੰਗ ਹਾਲ ਵਿਖੇ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਅਤੇ ਲਾਇਸੈਂਸ ਸਬੰਧੀ ਸਾਰੇ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। 06 ਏਐਸਆਰ78 ਡੀ.ਸੀ. ਦਲਵਿੰਦਰਜੀਤ ਸਿੰਘ
Ad Position 22
No active advertisement
ਪਿਛਲੀ ਖ਼ਬਰ ਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ‘ਗੁਰਦੁਆਰਾ ਸੁਧਾਰ ਲਹਿਰ, ਭਾਗ -2’ ਤਹਿਤ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਅਗਲੀ ਖ਼ਬਰ 291 ਵਾਂ ਮਾਸਿਕ ਚਿਨਮਯ ਵਿਧਵਾ ਰਾਸ਼ਨ ਪੈਨਸ਼ਨ ਵੰਡ ਪ੍ਰੋਗਰਾਮ
Ad Position 24