07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ’ ਸਮਾਰੋਹ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਿਖੇ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਇੰਕ. (ਯੂ.

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਿਖੇ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਇੰਕ. (ਯੂ.ਐੱਸ.ਏ.) ਦੇ ਸਹਿਯੋਗ ਨਾਲ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ -2025’ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਵੱਖ-ਵੱਖ ਐਵਾਰਡ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਵਰਸਿਟੀ ਦੇ ਪ੍ਰੋ: ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਸਨਮਾਨਿਤ ਕਰਨਾ ਸਮਾਜ ਦੀ ਸਾਂਝੀ ਜ਼ਿਮੇਵਾਰੀ ਹੈ ਤੇਅਜਿਹੇ ਸਮਾਗਮ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਮਾਣ-ਸਨਮਾਨ ਦੇਣ ਦੇ ਨਾਲ-ਨਾਲ ਹੋਰਨਾਂ ਅਧਿਆਪਕਾਂ ਨੂੰ ਵੀ ਆਪਣੇ ਖੇਤਰ ਵਿਚ ਹੋਰ ਬਿਹਤਰ ਕਾਰਗੁਜ਼ਾਰੀ ਕਰਨ ਲਈ ਪ੍ਰੇਰਿਤ ਕਰਦੇ ਹਨ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਉਪਰੰਤ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵਲੋਂ ਸ. ਛੀਨਾ ਤੇ ਕੌਂਸਲ ਦੇ ਸੰਯੁਕਤ ਸਕੱਤਰ ਸੰਤੋਖ ਸਿੰਘ ਸੇਠੀ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ। ਅਸਿਸਟੈਂਟ ਪ੍ਰੋਫੈਸਰ ਡਾ. ਅਵਨੀਤ ਕੌਰ ਨੇ ਐਵਾਰਡ ਸੰਬੰਧੀ ਵਿਸਥਾਰਪੂ ਰਵਕ ਜਾਣਕਾਰੀ ਸਾਂਝੀ ਕੀਤੀ ਤੇ ਫਾਊਂਡੇਸ਼ਨ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਅਰ ਨਗਰ ਨੇ ਫਾਊਂਡਰ ਵਲੋਂ ਅਧਿਆਪਕਾਂ ਦੀ ਮਹੱਤਤਾ ਅਤੇ ਸਿੱਖਿਆ ਦੇ ਖੇਤਰ ਵਿਚ ਨਿਭਾਈ ਜਾ ਰਹੀ ਜ਼ਿੰਮੇਵਾਰੀ ਦੀ ਗੱਲ ਕੀਤੀ। ਡਾ. ਕੁਮਾਰ ਨੇ ਕਿਹਾ ਕਿ ਸਮਾਗਮ ਦਾ ਮੁੱਖ ਆਕਰਸ਼ਣ ਸਨਮਾਨ ਸਮਾਰੋਹ ਰਿਹਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਪੰਜਾਬੀ ਭਾਸ਼ਾ ਰਤਨ ਪੁਰਸਕਾਰ-2025’ (ਸਕੂਲ ਅਧਿਆਪਕ ਵਰਗ) ਦੇ ਨਤੀਜਿਆਂ ਦਾ ਵੀ ਐਲਾਨ ਕੀਤਾ ਗਿਆ। ਜਿਸ ਵਿਚ ਮੁਲਾਂਕਣ ਅਤੇ ਇੰਟਰਵਿਊ ਦੇ ਆਧਾਰ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿੱਬੜ (ਲੁਧਿਆਣਾ) ਦੇ ਕੰਪਿਊਟਰ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਪਹਿਲਾ, ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਦੀ ਪੰਜਾਬੀ ਲੈਕਚਰਾਰ ਦਲਜੀਤ ਕੌਰ ਨੇ ਦੂਜਾ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀ ਪੀ.ਜੀ.ਟੀ. ਡਾ. ਰਾਜਬੀਰ ਕੌਰ ਗਰੇਵਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2025’ ਲਈ ਚੁਣੇ ਗਏ ਅਧਿਆਪਕਾਂ ਦੀ ਅੰਤਿਮ ਸੂਚੀ ਅਨੁਸਾਰ ਪਲਵਿੰਦਰ ਕੌਰ (ਜੀ.ਐੱਸ.ਐੱਸ. ਕੋਟ ਖਾਲਸਾ ਅੰਮ੍ਰਿਤਸਰ) ਨੇ ਪਹਿਲਾ, ਡਾ. ਗਗਨਦੀਪ ਕੌਰ (ਜੀ.ਐੱਸ.ਐੱਸ.ਐੱਸ. ਸੈਂਸਰਾ ਕਲਾਂ, ਅੰਮ੍ਰਿਤਸਰ) ਨੇ ਦੂਜਾ ਅਤੇ ਕਰਮਜੀਤ ਸਿੰਘ (ਸਰਕਾਰੀ ਹਾਈ ਸਕੂਲ ਖੇਰੀ ਝਮੇਰੀ, ਲੁਧਿਆਣਾ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਜਸਵਿੰਦਰ ਸਿੰਘ, ਰਾਜਨ ਕੁਮਾਰ ਗੋਇਲ, ਡਾ. ਰੁਸਿਲ ਕੁਮਾਰ, ਪ੍ਰਭਜੀਤ ਸਿੰਘ, ਤੇਜਿੰਦਰ ਸਿੰਘ, ਕਿਰਨ ਬਾਲਾ ਅਤੇ ਡਾ. ਇੰਦਰਪ੍ਰੀਤ ਸਿੰਘ ਵੀ ਟਾਪ-10 ਵਿਚ ਸ਼ਾਮਿਲ ਰਹੇ। ਜਾਣਕਾਰੀ ਅਨੁਸਾਰ ਚੋਣ ਪ੍ਰਕਿਰਿਆ ਅਧੀਨ ਮੁਲਾਂਕਣ ਅੰਕਾਂ ਅਤੇ ਇੰਟਰਵਿਊ ਅੰਕਾਂ ਦੇ ਆਧਾਰ ’ਤੇ ਉਮੀਦਵਾਰਾਂ ਦੀ ਅੰਤਿਮ ਸੂਚੀ ਤਿਆਰ ਕੀਤੀ ਗਈ। ਸਨਮਾਨ ਸਮਾਗਮ ਦੌਰਾਨ ਬੀ.ਐੱਡ. ਦੇ ਵਿਦਿਆਰਥੀ ਰਾਹੁਲ ਵਲੋਂ ਗੀਤ, ਜਦਕਿ ਬੀ.ਐੱਡ. ਦੇ ਵਿਦਿਆਰਥੀਆਂ ਵਲੋਂ ਥੀਏਟਰੀਕਲ ਪੇਸ਼ਕਾਰੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ। ਡਾ. ਅਵਨੀਤ ਕੌਰ ਵਲੋਂ ਸਮਾਗਮ ਵਿਚ ਸ਼ਾਮਿਲ ਹੋਏ ਸ: ਛੀਨਾ ਤੇ ਹੋਰ ਸ਼ਖ਼ਸੀਅਤਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕੈਡਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਐਗਜ਼ਾਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਅਧੀਨ ਸਕੱਤਰ ਡੀ. ਐੱਸ. ਰਟੌਲ, ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਸਮੇਤ ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੰਤ ਰਜਿੰਦਰ ਸਿੰਘ ਮਹਾਰਾਜ ਦਾ ਦੋ ਦਿਨਾ ਦੌਰਾ ਅੱਜ
Ad Position 24