09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਮਦਾਸ (ਅਜਨਾਲਾ) ਖੇਤਰ ਵਿਚ ਭਾਰੀ ਗੜੇਮਾਰੀ, ਫਸਲਾਂ ਦੇ ਭਾਰੀ ਨੁਕਸਾਨ ਦਾ ਖਦਸ਼ਾ

ਅਜਨਾਲਾ/ਰਮਦਾਸ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਤਹਿਸੀਲ ਅਜਨਾਲਾ ਦੇ ਕਸਬਾ ਰਮਦਾਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਦੇਰ ਸ਼ਾਮ ਅਚਾਨਕ ਹੋਈ ਭਾਰੀ ਗੜੇਮਾਰੀ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ, ਉੱਥੇ ਫਸਲਾਂ ਨੂੰ ਵੀ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਅਤੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਆਂ ਵਾਹਲਾ ਨੇ ਦੱਸਿਆ ਕਿ ਅਚਾਨਕ ਭਾਰੀ ਗੜੇਮਾਰੀ ਸ਼ੁਰੂ ਹੋ ਗਈ।

Ad Position 21
No active advertisement
ਅਜੀਤ ਡੈਸਕ 09-10-2026
ਅਜਨਾਲਾ/ਰਮਦਾਸ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਤਹਿਸੀਲ ਅਜਨਾਲਾ ਦੇ ਕਸਬਾ ਰਮਦਾਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਦੇਰ ਸ਼ਾਮ ਅਚਾਨਕ ਹੋਈ ਭਾਰੀ ਗੜੇਮਾਰੀ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ, ਉੱਥੇ ਫਸਲਾਂ ਨੂੰ ਵੀ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਅਤੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਆਂ ਵਾਹਲਾ ਨੇ ਦੱਸਿਆ ਕਿ ਅਚਾਨਕ ਭਾਰੀ ਗੜੇਮਾਰੀ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਗੜਿਆਂ ਦਾ ਆਕਾਰ ਕਾਫੀ ਵੱਡਾ ਸੀ, ਜਿਸ ਕਾਰਨ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਦੇ ਨੁਕਸਾਨ ਦਾ ਖਦਸ਼ਾ ਹੈ। ਅੱਜ ਹੋਈ ਗੜੇਮਾਰੀ ਅਤੇ ਬੇਮੌਸਮੀ ਬਾਰਿਸ਼ ਕਾਰਨ ਇਕ ਵਾਰ ਫਿਰ ਕਿਸਾਨਾਂ ਨੂੰ ਆਪਣੀ ਫਸਲ ਖਰਾਬ ਹੋਣ ਦਾ ਡਰ ਆਉਣ ਲੱਗ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸੀਨੀ: ਆਗੂ ਬੱਸੀ ਦੇ ਘਰ ਪਰਿਵਾਰ ਨੂੰ ਹੌਸਲਾ ਦੇਣ ਲਈ ਪੁੱਜੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਗਲੀ ਖ਼ਬਰ ਰਮਦਾਸ ਵਿਖੇ ਅੱਜ ਤੋਂ ਸ਼ੁਰੂ ਹੋਵੇਗਾ ਸਰਬਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਤਿੰਨ ਦਿਨਾ 51ਵਾਂ ਸਾਲਾਨਾ ਸਮ...
Ad Position 24