ਪਰਗਟ ਸਿੰਘ ਅੰਮ੍ਰਿਤਸਰ ਫੇਰੀ ਮੌਕੇ ਸਚੱਰ ਦੇ ਗ੍ਰਹਿ ਵਿਖੇ ਦੁਪਹਿਰ ਦੇ ਖਾਣੇ ਲਈ ਪੁੱਜੇ
ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਪ੍ਰਧਾਨ ਬਣਨ ਉਪਰੰਤ ਆਪਣੀ ਪਹਿਲੀ ਸਿਆਸੀ ਫੇਰੀ ਮੌਕੇ ਇਥੇ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿਚ ਦੁਪਹਿਰ ਦੇ ਖਾਣੇ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਸੂਬੇ ਦੇ ਸਿਆਸੀ ਹਾਲਾਤ ’ਤੇ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਸ: ਪਰਗਟ ਸਿੰਘ ਨੇ ਸੱਚਰ ਦੀ ਪਾਰਟੀ ਪ੍ਰਤੀ ਲੰਮੀ ਸੇਵਾ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ।
ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਪ੍ਰਧਾਨ ਬਣਨ ਉਪਰੰਤ ਆਪਣੀ ਪਹਿਲੀ ਸਿਆਸੀ ਫੇਰੀ ਮੌਕੇ ਇਥੇ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿਚ ਦੁਪਹਿਰ ਦੇ ਖਾਣੇ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਸੂਬੇ ਦੇ ਸਿਆਸੀ ਹਾਲਾਤ ’ਤੇ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਸ: ਪਰਗਟ ਸਿੰਘ ਨੇ ਸੱਚਰ ਦੀ ਪਾਰਟੀ ਪ੍ਰਤੀ ਲੰਮੀ ਸੇਵਾ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ । ਪਰਗਟ ਸਿੰਘ ਦੀ ਸੱਚਰ ਨਾਲ ਨੇੜਤਾ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹਿਲੀ ਸਿਆਸੀ ਫੇਰੀ ਅਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਇਕੱਠੀ ਮੌਜੂਦਗੀ ਨੂੰ ਮਜੀਠਾ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਕਾਲਾ ਢਿੱਲੋਂ ਬਰਨਾਲਾ, ਵਿਧਾਇਕ ਬਾਵਾ ਹੈਨਰੀ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਜਸਬੀਰ ਸਿੰਘ ਡਿੰਪਾ, ਡਾ. ਰਾਜ ਕੁਮਾਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਅਸ਼ਵਨੀ ਪੱਪੂ, ਹਰਮਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ, ਨਵਦੀਪ ਸਿੰਘ ਸੋਨਾ ਮਜੀਠਾ, ਨਵਤੇਜ ਪਾਲ ਸਿੰਘ ਸੋਹੀਆ , ਬਲਾਕ ਪ੍ਰਧਾਨ ਸੰਨੀ ਕਾਜੀਕੋਟ, ਪਰਮਜੀਤ ਸਿੰਘ ਭੋਏਵਾਲ, ਪਰਗਟ ਸਿੰਘ ਚੰਨਣਕੇ, ਨਿਸ਼ਾਨ ਸਿੰਘ ਭੰਗਾਲੀ, ਸਰਪੰਚ ਸਤਨਾਮ ਸਿੰਘ ਪਾਖਰਪੁਰ, ਦਲਜੀਤ ਸਿੰਘ ਪਾਖਰਪੁਰ, ਸਤਨਾਮ ਸਿੰਘ ਚੱਚੋਵਾਲੀ , ਸਰਪੰਚ ਸ਼ਮਸ਼ੇਰ ਸਿੰਘ ਬਾਬੋਵਾਲ , ਝਿਲਮਿਲ ਸਿੰਘ ਬਾਠ, ਤਜਿੰਦਰ ਸਿੰਘ ਤਰਫਾਨ, ਗੁਰਭੇਜ ਸਿੰਘ ਭੰਗਵਾਂ, ਪਲਵਿੰਦਰ ਸਿੰਘ ਫੌਜੀ ਪੰਧੇਰ, ਦਲਜੀਤ ਸਿੰਘ ਪਾਖਰਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।