09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਹੰਗਾਮੀ ਮੀਟਿੰਗ ਕੱਲ੍ਹ ਦੀ ਸੂਬਾ ਪੱਧਰੀ ਰੈਲੀ ’ਚ ਵੱਡੇ ਪੱਧਰ ’ਤੇ ਸ਼ਾਮਿਲ ਹੋਣ ਦਾ ਐਲਾਨ

ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਸੂਬਾਈ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਕੰਪਨੀ ਬਾਗ਼ ਅੰਮ੍ਰਿਤਸਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੇਮ ਚੰਦ ਅਜ਼ਾਦ ਨੇ ਦੱਸਿਆ ਕਿ ਮੀਟਿੰਗ ਵਿਚ ਸਮੂਹਿਕ ਤੌਰ ’ਤੇ ਇਹ ਫੈਸਲਾ ਲਿਆ ਗਿਆ ਕਿ 10 ਅਕਤੂਬਰ ਦੀ ਸੰਗਰੂਰ ਰੈਲੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਬੈਨਰ ਹੇਠ ਵੱਡੀ ਪੱਧਰ ਤੇ ਮਲਾਜਮ ਤੇ ਪੈਨਸ਼ਨਰਾਂ ਦੀ ਸ਼ਮੂਲੀਅਤ ਕਰਨਗੇ।

Ad Position 21
No active advertisement
ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਸੂਬਾਈ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਕੰਪਨੀ ਬਾਗ਼ ਅੰਮ੍ਰਿਤਸਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੇਮ ਚੰਦ ਅਜ਼ਾਦ ਨੇ ਦੱਸਿਆ ਕਿ ਮੀਟਿੰਗ ਵਿਚ ਸਮੂਹਿਕ ਤੌਰ ’ਤੇ ਇਹ ਫੈਸਲਾ ਲਿਆ ਗਿਆ ਕਿ 10 ਅਕਤੂਬਰ ਦੀ ਸੰਗਰੂਰ ਰੈਲੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਬੈਨਰ ਹੇਠ ਵੱਡੀ ਪੱਧਰ ਤੇ ਮਲਾਜਮ ਤੇ ਪੈਨਸ਼ਨਰਾਂ ਦੀ ਸ਼ਮੂਲੀਅਤ ਕਰਨਗੇ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਸਵਿੰਦਰ ਸਿੰਘ ਭੱਟੀ, ਗੌਰਮਿੰਟ ਟੀਚਰਜ ਯੂਨੀਅਨ ਜ਼ਿਲ੍ਹਾਂ ਅੰਮ੍ਰਿਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਹਰਪ੍ਰੀਤ ਸਿੰਘ ਸੋਹੀਆਂ, ਸੀਨੀਅਰ ਆਗੂ ਮੰਗਲ ਸਿੰਘ ਟਾਂਡਾ, ਕਰਮਜੀਤ ਕੇ ਪੀ , ਇੰਦਰਜੀਤ ਰਿਸ਼ੀ, ਸਰਬਜੀਤ ਸਿੰਘ ਤਰਸਿੱਕਾ, ਸੰਜੀਵ ਕੁਮਾਰ, ਰਾਜ ਬੇਦੀ ਅਨੰਦ, ਸੀਨੀਅਰ ਮੀਤ ਪ੍ਰਧਾਨ ਕਮਲ ਰੰਧਾਵਾ, ਬੋਬਿੰਦਰ ਸਿੰਘ, ਰਣਬੀਰ ਸਿੰਘ ਉੱਪਲ ਅਤੇ ਰਵਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ ਦੇ ਬਕਾਏ ਸਬੰਧੀ 8% ਮਹਿੰਗਾਈ ਭੱਤਾ ਵਧਾਉਣ ਦੇ ਜਾਰੀ ਕੀਤੇ ਗਏ ਪੱਤਰ ਉਸ ਨੂੰ ਕੇਂਦਰ ਸਰਕਾਰ ਨਾਲੋਂ ਡੀਲਿੰਕ ਕਰਨ ਦੀ ਸਾਜਿਸ਼ ਕਰਾਰ ਦਿੱਤਾ। ਹਰਮਨਦੀਪ ਭੰਗਾਲੀ, ਹੀਰਾ ਸਿੰਘ ਭੱਟੀ, ਕਮਲ ਕਨੋਜੀਆ, ਸੁਖਜਿੰਦਰ ਸਿੰਘ ਹੰਸ, ਜਤਿਨ ਸ਼ਰਮਾਂ ਆਦਿ ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ’ਚ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਵੱਡੀ ਪੱਧਰ ’ਤੇ ਮੁਲਾਜ਼ਮ ਤੇ ਪੈਨਸ਼ਨਰਾਂ ਦੀ ਸ਼ਮੂਲੀਅਤ ਕਰਵਾ ਕੇ 7 ਅਗਸਤ ਵਾਲੀ ਚੰਡੀਗੜ੍ਹ ਰੈਲੀ ਦਾ ਰਿਕਾਰਡ ਵੀ ਤੋੜਿਆ ਜਾਵੇਗਾ। ਇਸ ਮੌਕੇ ਪ੍ਰੀਤ ਮਹਿੰਦਰ ਸਿੰਘ, ਸਤਨਾਮ ਸਿੰਘ ਜੱਸੜ , ਬਲਵਿੰਦਰ ਸਿੰਘ ਭੱਟੀ, ਨਵਜੋਤ ਰਤਨ, ਰਵੀਇੰਦਰਪਾਲ ਸਿੰਘ ਰਸੂਲਪੁਰ, ਯਾਦਵਿੰਦਰ ਸਿੰਘ ਸੰਧੂ, ਹਰਵਿੰਦਰ ਸਿੰਘ ਜਲਾਲਾਬਾਦ, ਦਿਲਬਰਜੀਤ ਵਛੋਆ, ਦਲਬੀਰ ਸਿੰਘ ਔਲਖ, ਜਗਦੀਪ ਸਿੰਘ ਟਰਪਈ, ਗੁਰਿੰਦਰ ਸਿੰਘ ਰੰਧਾਵਾ, ਇੰਦਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਸੁਖਦੇਵ ਸਿੰਘ ਵਡਾਲਾ, ਰਾਜਬੀਰ ਸਿੰਘ, ਸਤਨਾਮ ਸਿੰਘ ਮਾਹਲ, ਕਰਨਜੀਤ ਸਿੰਘ, ਅਮਿਤ ਕੁਮਾਰ ਸੁੰਦਰ ਅਤੇ ਨਿਰਮਲ ਸਿੰਘ ਭੋਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਕੇ.ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ.ਐੱਸ.ਸੀ ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿਚ ਮਾਰੀਆਂ ਸ਼ਾਨਦਾਰ ਮੱਲਾਂ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਬੱਚੇ ਸਿੱਖਣਗੇ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਬਣਾਉਣਗੇ ਰੋਬੋਟ
Ad Position 24