09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅੰਦਰ ਕਰਵਾਈ ਗਈ ਮੈਗਾ ਮਾਪੇ ਅਧਿਆਪਕ ਮਿਲਣੀ

ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਿੱਖਿਆ ਕਾਰਗੁਜਾਰੀ ਤੋਂ ਮਾਪਿਆਂ ਨੂੰ ਜਾਣੂੰ ਕਰਵਾਉਣ ਹਿੱਤ ਜ਼ਿਲ੍ਹੇ ਦੇ ਸਕੂਲਾਂ ਅੰਦਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮੈਗਾ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਹਜਾਰਾਂ ਮਾਪਿਆਂ ਨੇ ਸਕੂਲ ਪੁੱਜਕੇ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜਾਰੀ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਹਾਸਿਲ ਕੀਤੀ। ਇਸ ਸੰਬੰਧੀ ਕੰਵਲਜੀਤ ਸਿੰਘ ਸੰਧੂ ਜ਼ਿਲ਼੍ਹਾ ਸਿੱਖਿਆ ਅਫਸਰ (ਐ.

Ad Position 21
No active advertisement
ਸਰਕਾਰੀ ਸਕੂਲਾਂ ਵਿਖੇ ਮੈਗਾ ਅਧਿਆਪਕ ਮਾਪੇ ਮਿਲਣੀ ਦਾ ਨਿਰੀਖਣ ਕਰਨ ਸਮੇਂ ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅਤੇ ਹੋਰ। ਤਸਵੀਰ : ਨਿਰਮਲ ਸਟੂਡੀਓ 10-10-2026
ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਿੱਖਿਆ ਕਾਰਗੁਜਾਰੀ ਤੋਂ ਮਾਪਿਆਂ ਨੂੰ ਜਾਣੂੰ ਕਰਵਾਉਣ ਹਿੱਤ ਜ਼ਿਲ੍ਹੇ ਦੇ ਸਕੂਲਾਂ ਅੰਦਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮੈਗਾ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਹਜਾਰਾਂ ਮਾਪਿਆਂ ਨੇ ਸਕੂਲ ਪੁੱਜਕੇ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜਾਰੀ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਹਾਸਿਲ ਕੀਤੀ। ਇਸ ਸੰਬੰਧੀ ਕੰਵਲਜੀਤ ਸਿੰਘ ਸੰਧੂ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ.) ਨੇ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਬਾਲਾ ਅਤੇ ਸਰਕੁਲਰ ਰੋਡ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਨਿਰੀਖਣ ਕਰਦਿਆਂ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਮਿਸ਼ਨ ਸਮਰੱਥ ਸੰਬੰਧੀ ਮਾਪਿਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ ਅਤੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਦਾ ਜਾਇਜਾ ਲਿਆ। ਇਸੇ ਤਰ੍ਹਾਂ ਹਰਜਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ, ਬੁਤਾਲਾ, ਸਠਿਆਲਾ (ਮੁੰਡੇ) , ਸਠਿਆਲਾ (ਕੁੜੀਆਂ), ਬੱਲ ਸਰਾਂ ਅਤੇ ਬਿਆਸ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਨਿਰੀਖਣ ਕਰਦਿਆਂ ਹਾਜਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੈਕੰਡਰੀ ਸਕੂਲਾਂ ਵਿਚ ਚੱਲਦੇ ਅੰਗਰੇਜੀ ਪ੍ਰੋਜੈਕਟ ਤਹਿਤ ਅੰਗਰੇਜੀ ਮੋਬਾਈਲ ਐਪ, ਹੁਨਰ ਸਿੱਖਿਆ ਦੇ ਨਾਲ ਵਿਦਿਆਰਥੀਆਂ ਦੀ ਸਹੂਲਤ ਲਈ ਜੇ.ਈ.ਈ. ਅਤੇ ਐੱਨ.ਈ.ਈ.ਟੀ. ਪ੍ਰੀਖਿਆਵਾਂ ਲਈ ਕੋਚਿੰਗ ਮੁਹੱਈਆ ਕਰਵਾਏ ਜਾਣ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਸਿੱਖਿਆ ਅਧਿਕਾਰੀਆਂ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮਨੋਰਥ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਵਿਚਾਰ ਵਟਾਂਦਰਾਂ ਕਰਨ, ਐੱਸ.ਐੱਮ.ਸੀ. ਮੈਂਬਰਾਂ ਦੇ ਯੋਗਦਾਨ ਲਈ ਸਨਮਾਨਿਤ ਕਰਨ, ਪੰਜਾਬ ਸਰਕਾਰ ਦੇ ਲੋਕ ਭਲਾਈ ਅਤੇ ਵਿਦਿਆਰਥੀਆਂ ਦੀ ਸਿੱਖਿਆ ਸੰਬੰਧੀ ਕੀਤੇ ਉਪਰਾਲਿਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣਾ ਹੈ। ਇਸ ਸਮੇਂ ਉਨ੍ਹਾਂ ਨਾਲ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਰਆਰਡੀਨੇਟਰ, ਰਾਜਨ ਡੀ.ਆਰ.ਸੀ., ਰਜਿੰਦਰ ਸਿੰਘ ਏ.ਸੀ.ਸਮਾਰਟ ਸਕੂਲ, ਗੁਰਪ੍ਰੀਤ ਸਿੰਘ ਜ਼ਿਲ਼੍ਹਾ ਨੋਡਲ ਅਫਸਰ, ਮੁਨੀਸ਼ ਕੁਮਾਰ ਏ.ਸੀ. ਸਮਾਰਟ ਸਕੂਲ, ਵਿਜੈ ਕੁਮਾਰ ਡੀ.ਆਰ.ਸੀ., ਸੰਦੀਪ ਸਿਆਲ ਸਹਾਇਕ ਕੋਆਰਡੀਨੇਟਰ, ਰੁਪਿੰਦਰ ਸਿੰਘ ਏ.ਪੀ.ਸੀ. ਜਨਰਲ ਸਮੇਤ ਹੋਰ ਸਿੱਖਿਆ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਇਆ ਸਰਚ ਅਭਿਆਨ * ਯਾਤਰੀਆਂ ਨੂੰ ਸੁਚੇਤ ਰਹਿਣ ਦੀ ਕੀਤੀ... ਅਗਲੀ ਖ਼ਬਰ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਸ੍ਰੀ ਅੰਮ੍ਰਿਤਸਰ ਵਿਖੇ ਆਈ. ਐਸ. ਓ.ਸੀ.ਓ.ਐਨ. 2026 ਤਿੰਨ ਰੋਜ਼ਾ
Ad Position 24