ਖ਼ਾਲਸਾ ਯੂਨੀਵਰਸਿਟੀ ਵਿਖੇ ‘ਸੰਡੇਜ਼ ਆਨ ਸਾਈਕਲ’ ਰੈਲੀ ਕੱਢੀ
ਸਾਈਕਲਿੰਗ ਇਕ ਸਰਲ ਅਤੇ ਵਾਤਾਵਰਨ ਪੱਖੀ ਗਤੀਵਿਧੀ : ਪ੍ਰੋ. ਚਾਂਸਲਰ ਛੀਨਾ
ਅੰਮ੍ਰਿਤਸਰ, 11 ਅਕਤੂਬਰ (ਹਰਮਿੰਦਰ ਸਿੰਘ)ਖਾਲਸਾ ਯੂਨੀਵਰਸਿਟੀ ਦੇ ਕੈਂਪਸ ਵਿਖੇ ਸਪੋਰਟਸ ਅਥਾਰਟੀ ਆਫ਼ ਇੰਡੀਆ (ਸਾਈ) ਚੰਡੀਗੜ੍ਹ, ਭਾਰਤੀ ਖੇਡ ਅਥਾਰਟੀ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਨਵੀਂ ਦਿੱਲੀ ਵਲੋਂ ਸਾਂਝੇ ਤੌਰ ’ਤੇ ਤੰਦਰੁਸਤੀ, ਵਾਤਾਵਰਨ ਸਥਿਰਤਾ, ਸੜਕ ਸੁਰੱਖਿਆ ਅਤੇ ਨਸ਼ਾ ਮੁਕਤ ਪੰਜਾਬ ਦੇ ਉਦੇਸ਼ਾਂ ਨੂੰ ਸਮਰਪਿਤ ਫਿੱਟ ਇੰਡੀਆ ਪ੍ਰੋਗਰਾਮ ਦੇ 94ਵੇਂ ਪੜ੍ਹਾਅ ਤਹਿਤ ‘ਸੰਡੇਜ਼ ਆਨ ਸਾਈਕਲ’ ਰੈਲੀ ਕੱਢੀ ਗਈ, ਜਿਸ ’ਚ 700 ਤੋਂ ਵਧੇਰੇ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ, ਜਿਸ ’ਚ ਬੀ. ਐੱਸ.
‘
‘ਸੰਡੇਜ਼ ਆਨ ਸਾਈਕਲ’ ਰੈਲੀ ਨੂੰ ਰਵਾਨਾ ਕਰਦੇ ਹੋਏ ਰਾਜਿੰਦਰ ਮੋਹਨ ਸਿੰਘ, ਡਾ. ਮਹਿਲ ਸਿੰਘ, ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਕੰਵਲਜੀਤ ਸਿੰਘ, ਡਾ. ਸੁਮਨ ਸ਼ਰਮਾ ਤੇ ਹੋਰ। ਤਸਵੀਰ : ਹਰਜੀਤ ਸਿੰਘ
12-10-2026
ਅੰਮ੍ਰਿਤਸਰ, 11 ਅਕਤੂਬਰ (ਹਰਮਿੰਦਰ ਸਿੰਘ)ਖਾਲਸਾ ਯੂਨੀਵਰਸਿਟੀ ਦੇ ਕੈਂਪਸ ਵਿਖੇ ਸਪੋਰਟਸ ਅਥਾਰਟੀ ਆਫ਼ ਇੰਡੀਆ (ਸਾਈ) ਚੰਡੀਗੜ੍ਹ, ਭਾਰਤੀ ਖੇਡ ਅਥਾਰਟੀ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਨਵੀਂ ਦਿੱਲੀ ਵਲੋਂ ਸਾਂਝੇ ਤੌਰ ’ਤੇ ਤੰਦਰੁਸਤੀ, ਵਾਤਾਵਰਨ ਸਥਿਰਤਾ, ਸੜਕ ਸੁਰੱਖਿਆ ਅਤੇ ਨਸ਼ਾ ਮੁਕਤ ਪੰਜਾਬ ਦੇ ਉਦੇਸ਼ਾਂ ਨੂੰ ਸਮਰਪਿਤ ਫਿੱਟ ਇੰਡੀਆ ਪ੍ਰੋਗਰਾਮ ਦੇ 94ਵੇਂ ਪੜ੍ਹਾਅ ਤਹਿਤ ‘ਸੰਡੇਜ਼ ਆਨ ਸਾਈਕਲ’ ਰੈਲੀ ਕੱਢੀ ਗਈ, ਜਿਸ ’ਚ 700 ਤੋਂ ਵਧੇਰੇ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ, ਜਿਸ ’ਚ ਬੀ.ਐੱਸ.ਐੱਫ., ਸੈਨਾ, ਸੀ.ਆਰ.ਪੀ.ਐੱਫ. ਅਤੇ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ, ਏਸ਼ੀਆਈ ਖੇਡਾਂ ‘ਚ ਹਾਕੀ ਦਾ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ ਨੇ ਵਿਸ਼ੇਸ਼ ਸਟਾਰ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਉਕਤ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਯੂਨੀਵਰਸਿਟੀ ਦੇ ਕੈਂਪਸ ਤੋਂ ਇਲਾਵਾ ਆਸ ਪਾਸ ਦੇ ਲੱਗਦੇ ਇਲਾਕਿਆਂ ’ਚੋਂ ਹੁੰਦੀ ਹੋਈ ਮੁੜ ਆਪਣੇ ਉਸੇ ਸਥਾਨ ’ਤੇ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਹੋਰਨਾਂ ’ਚ ਉਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਤੇ ਅਰਜੁਨ ਐਵਾਰਡੀ ਡਾ. ਸੁਮਨ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਿਹਤਮੰਦ ਜੀਵਨਸ਼ੈਲੀ, ਵਾਤਾਵਰਨ ਦੀ ਸੰਭਾਲ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਸੰਡੇਜ਼ ਆਨ ਸਾਈਕਲ’ ਵਰਗੇ ਪ੍ਰੋਗਰਾਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਈਕਲਿੰਗ ਇਕ ਸਰਲ ਅਤੇ ਵਾਤਾਵਰਨ ਪੱਖੀ ਗਤੀਵਿਧੀ ਹੈ, ਜਿਸ ਨੂੰ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਸਕਦੇ ਹਾਂ। ਇਸ ਮੌਕੇ ਜਰਮਨਪ੍ਰੀਤ ਸਿੰਘ ਅਤੇ ਜੁਗਰਾਜ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਖੇਡਾਂ ਮਨੁੱਖ ਨੂੰ ਸਰੀਰਿਕ ਤੌਰ ’ ਤੇ ਮਜ਼ਬੂਤ ਬਣਾਉਣ ਦੇ ਨਾਲ ਮਾਨਸਿਕ ਤੌਰ ’ਤੇ ਵੀ ਦ੍ਰਿੜ੍ਹ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਕ ਖਿਡਾਰੀ ਦੇ ਜੀਵਨ ’ਚ ਅਨੁਸ਼ਾਸਨ, ਸਮਰਪਣ, ਲਗਾਤਾਰ ਮਿਹਨਤ ਅਤੇ ਟੀਮ ਭਾਵਨਾ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਗੁਣ ਜੀਵਨ ਦੇ ਹਰ ਖੇਤਰ ’ਚ ਸਫ਼ਲਤਾ ਹਾਸਿਲ ਕਰਨ ਲਈ ਮਦਦਗਾਰ ਸਾਬਤ ਹੁੰਦੇ ਹਨ। ਇਸ ਮੌਕੇ ਉਪ ਕੁਲਪਤੀ ਡਾ: ਮਹਿਲ ਸਿੰਘ ਨੇ ਕਿਹਾ ਕਿ ਖੇਡਾਂ ਸਾਨੂੰ ਸਿਰਫ਼ ਜਿੱਤਣਾ ਹੀ ਨਹੀਂ ਸਿਖਾਉਂਦੀਆਂ, ਸਗੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ, ਹਾਰ ਤੋਂ ਸਿੱਖਣਾ ਅਤੇ ਲਗਾਤਾਰ ਅਗਾਂਹ ਵੱਧਣਾ ਵੀ ਸਿਖਾਉਂਦੀਆਂ ਹਨ। ਇਸ ਲਈ ਹਰੇਕ ਨੌਜਵਾਨ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ’ਚ ਕਸਰਤ ਅਤੇ ਖੇਡਾਂ ਲਈ ਸਮਾਂ ਕੱਢਣਾ ਚਾਹੀਦਾ ਹੈ। ਇਸ ਦੌਰਾਨ ਉਲੰਪੀਅਨ ਅਤੇ ਵਰਲਡ ਕੱਪ ਭਾਰਤੀ ਹਾਕੀ ਟੀਮ ਦੇ ਸਾਬਕਾ ਵਾਈਸ ਕੈਪਟਨ ਤੇ ਅਰੁਜ ਐਵਾਰਡੀ ਬ੍ਰਿਗੇਡੀਅਰ ਹਰਚਰਨ ਸਿੰਘ ਨੇ ਖੇਡਾਂ ਮਨੁੱਖ ’ਚ ਅਨੁਸ਼ਾਸਨ, ਹੌਸਲਾ, ਸਮਰਪਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ, ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਾਈ ਦੇ ਅਧਿਕਾਰੀਆਂ ਨੇ ਕਿਹਾ ਕਿ ‘ਸੰਡੇਜ਼ ਆਨ ਸਾਈਕਲ’ ਦੇਸ਼ ਪੱਧਰੀ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ ਨਾਲ ਲੋਕਾਂ ਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਜ਼ਿੰਮੇਵਾਰ, ਅਨੁਸ਼ਾਸਿਤ ਅਤੇ ਸਿਹਤਮੰਦ ਨਾਗਰਿਕ ਬਣਾਉਣਾ ਵੀ ਹੈ। ਇਸ ਮੌਕੇ ਉਕਤ ਟੀਮ ਵਲੋਂ ਸ: ਛੀਨਾ, ਡਾ. ਮਹਿਲ ਸਿੰਘ, ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ ਨੇ ਬ੍ਰਿਗੇਡੀਅਰ ਹਰਚਰਨ ਸਿੰਘ ਅਰਜੁਨਾ ਐਵਾਰਡੀ ਦੀਆਂ ਪ੍ਰਾਪਤੀਆਂ ‘ਤੇ ਰੋਸ਼ਨੀ ਪਾਈ। ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਸਿੰਘ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਮਨਰਾਜ ਛੀਨਾ, ਵਿਕਰਮਜੀਤ ਸਿੰਘ ਕਾਕਾ, ਨਿਸ਼ਕਾਮ ਸੇਵਾ ਤੋਂ ਕਿਸ਼ੋਰ ਰੈਣਾ, ਸਾਈ ਦੇ ਚੀਫ਼ ਕੋਚ ਅਤੇ ਸਕੀਮ ਇੰਚਾਰਜ ਮੰਜੂ ਘਈ, ਸਹਾਇਕ ਨਿਰਦੇਸ਼ਕ ਛਾਇਆ, ਜੋਗਿੰਦਰ ਸਿੰਘ, ਸ੍ਰੀ ਸਿਧਾਰਥ, ਦੀਪਿਕਾ,ਰਾਜੇਸ਼ ਕੁਮਾਰ, ਸਾਗਰ ਉਪਾਧਿਆਏ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ। 11 ਏਐਸਆਰ95