12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਤਰਕਸ਼ੀਲਾਂ ਵਲੋਂ ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਲਾਗੂ ਕਰਨ ਦਾ ਸਖ਼ਤ ਵਿਰੋਧ

ਅੰਮ੍ਰਿਤਸਰ,11 ਅਕਤੂਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਦਿੱਲੀ ਵਿਖੇ ਨੌਜਵਾਨਾਂ, ਵਿਦਿਆਰਥੀਆਂ,ਜਨਤਕ ਜਮਹੂਰੀ ਆਗੂਆਂ ਅਤੇ ਹਜ਼ਾਰਾਂ ਹਮਾਇਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਹਜ਼ਾਰਾਂ ਅਰਧ ਸੈਨਿਕ ਬਲ ਤਾਇਨਾਤ ਕਰਕੇ ਸਖ਼ਤ ਰੋਕਾਂ ਲਾਉਣ ਦੀਆਂ ਗ਼ੈਰ ਜਮਹੂਰੀ ਕਾਰਵਾਈਆਂ ਦਾ ਸਖ਼ਤ ਵਿਰੋਧ ਕਰਦਿਆਂ ਇਸਨੂੰ ਦੇਸ਼ ’ਚ ਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ। ਸੁਸਾਇਟੀ ਦੇ ਸੂਬਾਈ ਆਗੂਆਂ ਮਾ: ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ, ਸੁਮੀਤ ਅੰਮ੍ਰਿਤਸਰ, ਰਾਮ ਸਵਰਨ ਲੱਖੇਵਾਲੀ ਅਤੇ ਜੋਗਿੰਦਰ ਕੁੱਲੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਚਾਉਣ ਲਈ ਦੇਸ਼ ਵਿਚ ਐਮਰਜੈਂਸੀ ਅਤੇ ਤਾਨਾਸ਼ਾਹੀ ਲਾਗੂ ਕਰ ਰਹੀ ਹੈ ਜਿਸ ਹੇਠ ਦੇਸ਼ ਦੇ ਨੌਜਵਾਨਾਂ, ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ, ਸਿਵਲ ਸੁਸਾਇਟੀ ਕਾਰਕੁੰਨਾਂ, ਬੁੱਧੀਜੀਵੀਆਂ ਅਤੇ ਵਿਰੋਧੀ ਸਿਆਸੀ ਪਾਰਟੀਆਂ ਨੂੰ ਆਪਣੇ ਵੋਟ ਅਤੇ ਨਾਗਰਿਕਤਾ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਲਈ ਸ਼ਾਂਤਮਈ ਵਿਰੋਧ ਕਰਨ ਤੇ ਪਾਬੰਦੀ ਲਗਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-10-2026
ਅੰਮ੍ਰਿਤਸਰ,11 ਅਕਤੂਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਦਿੱਲੀ ਵਿਖੇ ਨੌਜਵਾਨਾਂ, ਵਿਦਿਆਰਥੀਆਂ,ਜਨਤਕ ਜਮਹੂਰੀ ਆਗੂਆਂ ਅਤੇ ਹਜ਼ਾਰਾਂ ਹਮਾਇਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਹਜ਼ਾਰਾਂ ਅਰਧ ਸੈਨਿਕ ਬਲ ਤਾਇਨਾਤ ਕਰਕੇ ਸਖ਼ਤ ਰੋਕਾਂ ਲਾਉਣ ਦੀਆਂ ਗ਼ੈਰ ਜਮਹੂਰੀ ਕਾਰਵਾਈਆਂ ਦਾ ਸਖ਼ਤ ਵਿਰੋਧ ਕਰਦਿਆਂ ਇਸਨੂੰ ਦੇਸ਼ ’ਚ ਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ। ਸੁਸਾਇਟੀ ਦੇ ਸੂਬਾਈ ਆਗੂਆਂ ਮਾ: ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ, ਸੁਮੀਤ ਅੰਮ੍ਰਿਤਸਰ, ਰਾਮ ਸਵਰਨ ਲੱਖੇਵਾਲੀ ਅਤੇ ਜੋਗਿੰਦਰ ਕੁੱਲੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਚਾਉਣ ਲਈ ਦੇਸ਼ ਵਿਚ ਐਮਰਜੈਂਸੀ ਅਤੇ ਤਾਨਾਸ਼ਾਹੀ ਲਾਗੂ ਕਰ ਰਹੀ ਹੈ ਜਿਸ ਹੇਠ ਦੇਸ਼ ਦੇ ਨੌਜਵਾਨਾਂ, ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ, ਸਿਵਲ ਸੁਸਾਇਟੀ ਕਾਰਕੁੰਨਾਂ, ਬੁੱਧੀਜੀਵੀਆਂ ਅਤੇ ਵਿਰੋਧੀ ਸਿਆਸੀ ਪਾਰਟੀਆਂ ਨੂੰ ਆਪਣੇ ਵੋਟ ਅਤੇ ਨਾਗਰਿਕਤਾ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਲਈ ਸ਼ਾਂਤਮਈ ਵਿਰੋਧ ਕਰਨ ਤੇ ਪਾਬੰਦੀ ਲਗਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਨਾਗਰਿਕਾਂ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਨਾ ਦੇ ਕੇ ਅਤੇ ਰੇਲ ਗੱਡੀਆਂ ਰੱਦ ਕਰਨ, ਮੈਟਰੋ ਸਟੇਸ਼ਨ ਅਤੇ ਇੰਟਰਨੈੱਟ ਬੰਦ ਕਰਨ ਦੀਆਂ ਗ਼ੈਰ ਜਮਹੂਰੀ ਕਾਰਵਾਈਆਂ ਕਰਕੇ ਖੁਦ ਹੀ ਦੇਸ਼ ਵਿਚ ਅਰਾਜਕਤਾ ਫੈਲਾ ਰਹੀ ਹੈ, ਜਿਸਨੂੰ ਪੰਜਾਬ ਸਮੇਤ ਦੇਸ਼ ਭਰ ਦੀਆਂ ਸਮੂਹ ਲੋਕ ਪੱਖੀ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪਰ ਸਾਹਿਬ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਮੁੜ ਦੁਹਰਾਇਆ ਸਿੱਖ ਜਥੇਬੰਦੀਆਂ... ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਿਖੇ ‘ਸੰਡੇਜ਼ ਆਨ ਸਾਈਕਲ’ ਰੈਲੀ ਕੱਢੀ ਸਾਈਕਲਿੰਗ ਇਕ ਸਰਲ ਅਤੇ ਵਾਤਾਵਰਨ ਪੱਖੀ ਗਤੀਵਿਧੀ : ਪ੍ਰੋ....
Ad Position 24