12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਵ. ਮੋਨਿਕਾ ਅਵਸਥੀ ਦੀ ਯਾਦ ’ਚ ਹੁਸ਼ਿਆਰ ਵਿਦਿਆਰਥੀਆਂ ਲਈ ਵਜ਼ੀਫ਼ਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਅਵਸਥੀ ਨੇ ਆਪਣੀ ਧਰਮ-ਪਤਨੀ ਸਵ. ਮੋਨਿਕਾ ਅਵਸਥੀ ਦੀ ਯਾਦ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਅੰਮ੍ਰਿਤਸਰ ’ਚ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡਣ ਬਾਅਦ ਐਲਾਨ ਕੀਤਾ ਕਿ ਅਗਾਂਹ ਵੀ ਹਰ ਸਾਲ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ^ਜਾਣਗੇ।

Ad Position 21
No active advertisement
ਅਸ਼ਵਨੀ ਅਵਸਥੀ, ਮੋਨਿਕਾ ਅਵਸਥੀ। 12-10-2026
ਅੰਮ੍ਰਿਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਅਵਸਥੀ ਨੇ ਆਪਣੀ ਧਰਮ-ਪਤਨੀ ਸਵ. ਮੋਨਿਕਾ ਅਵਸਥੀ ਦੀ ਯਾਦ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਅੰਮ੍ਰਿਤਸਰ ’ਚ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡਣ ਬਾਅਦ ਐਲਾਨ ਕੀਤਾ ਕਿ ਅਗਾਂਹ ਵੀ ਹਰ ਸਾਲ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ^ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਮੋਨਿਕਾ ਅਵਸਥੀ ਉਕਤ ਸਕੂਲ ਵਿਖੇ ਬਤੌਰ ਅੰਗਰੇਜ਼ੀ ਮਿਸਟਰੈੱਸ ਸੇਵਾ ਨਿਭਾਉਂਦੇ ਰਹੇ ਅਤੇ ਸਿੱਖਿਆ ਜਗਤ ਨੂੰ ਉਨ੍ਹਾਂ ਦੀ ਵੱਡੀ ਦੇਣ ਰਹੀ। ਰੋਟੇਰੀਅਨ ਅਸ਼ਵਨੀ ਅਵਸਥੀ ਨੇ ਦਸਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 5100-510 0 ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3100-3100 ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ ਕਰਦਿਆਂ ਐਲਾਨ ਕੀਤਾ ਕਿ ਆਉਂਦੇ ਵਰ੍ਹੇ ਦਸਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ’ਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5100, 3100, 2100 ਵਜ਼ੀਫ਼ਾ ਰਾਸ਼ੀ, ਜਦਕਿ ਜਮਾਤ ਅੱਠਵੀਂ ਦੇ ਵਿਦਿਆਰਥੀਆਂ ਨੂੰ ਕ੍ਰਮਵਾਰ 3100, 2100, 1100 ਰੁਪਏ ਵਜ਼ੀਫ਼ੇ ਵਜੋਂ ਦਿੱਤੇ ਜਾਣਗੇ, ਤਾਂ ਜੋ ਵਿਦਿਆਰਥੀਆਂ ਨੂੰ ਸਕੂਲ, ਸਿੱਖਿਆ ਅਤੇ ਉੱਜਵਲ ਭਵਿੱਖ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ 500 ਕਾਪੀਆਂ ਵੀ ਵੰਡੀਆਂ। 09 ਏਐਸਆਰ10 ਅਸ਼ਵਨੀ ਅਵਸਥੀ, ਮੋਨਿਕਾ ਅਵਸਥੀ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਲੋਂ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਦਾ ਸ਼ਾਨਦਾਰ ਸਮਾਪਨ ਅਗਲੀ ਖ਼ਬਰ ਸਿਟੀਜਨ ਫ਼ੋਰਮ ਅੰਮ੍ਰਿਰਤਸਰ ਨੇ ਦਿੱਲੀ ’ਚ ਨੌਜਵਾਨ ਕੁੜੀਆਂ ਤੇ ਲੋਕਾਂ ’ਤੇ ਕਾਰਵਾਈ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
Ad Position 24