12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ’ਚ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਮੈਡੀਕਲ ਚੈੱਕਅਪ ਕੈਂਪ

ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਪੁਲਿਸ ਡੀ. ਏ.

Ad Position 21
No active advertisement
ਅਜੀਤ ਡੈਸਕ 12-10-2026
ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਅੰਮ੍ਰਿਤਸਰ ਦੇ ਵਿਦਿਆਰਥੀਆਂ ਲਈ ਈ.ਐਮ.ਸੀ. ਹਸਪਤਾਲ ਸਮੂਹ ਦੇ ਸਹਿਯੋਗ ਨਾਲ ਮੁਫ਼ਤ ਤਿੰਨ ਰੋਜ਼ਾ ਮੈਡੀਕਲ ਚੈੱਕ-ਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਮੈਡੀਕਲ ਜਾਂਚ ਤੋਂ ਇਲਾਵਾ ਬਿਮਾਰੀਆਂ ਤੋਂ ਬਚਾਅ, ਨਿੱਜੀ ਸਫਾਈ, ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਪਹਿਲਕਦਮੀ ਦਾ ਉਦੇਸ਼ ਸਿਹਤ ਨਾਲ ਜੁੜੀਆਂ ਸੰਭਾਵਿਤ ਸਮੱਸਿਆਵਾਂ ਦੀ ਜਲਦੀ ਪਛਾਣ ਕਰਨਾ ਅਤੇ ਵਿਦਿਆਰਥੀਆਂ ‘ਚ ਨਿਯਮਤ ਸਿਹਤ ਜਾਂਚ ਅਤੇ ਸਮੇਂ ਸਿਰ ਡਾਕਟਰੀ ਸਹਾਇਤਾ ਦੇ ਮਹੱਤਵ ਪ੍ਰਤੀ ਜਾਗਰੂਕਤਾ ਵਧਾਉਣਾ ਸੀ। ਪ੍ਰਿੰਸੀਪਲ ਮੁਕੇਸ਼ ਗੁਪਤਾ ਨੇ ਕੈਂਪ ਦੇ ਆਯੋਜਨ ਅਤੇ ਵਿਦਿਆਰਥੀਆਂ ਨੂੰ ਕੀਮਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਈ.ਐਮ.ਸੀ. ਹਸਪਤਾਲ ਸਮੂਹ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੰਗੀ ਸਿਹਤ ਬਿਹਤਰ ਸਿੱਖਿਆ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਿਹਤਮੰਦ ਪੀੜ੍ਹੀ ਦੇ ਨਿਰਮਾਣ ਲਈ ਵਿਦਿਅਕ ਸੰਸਥਾਵਾਂ ਅਤੇ ਸਿਹਤ ਸੰਗਠਨਾਂ ਵਿਚਕਾਰ ਸਹਿਯੋਗ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ। ਸਕੂਲ ਨੇ ਸਿਹਤ ਜਾਗਰੂਕਤਾ ਅਤੇ ਭਾਈਚਾਰਕ ਭਲਾਈ ਨੂੰ ਉਤਸ਼ਾਹਿਤ ਕਰਨ ‘ਚ ਸਹਿਯੋਗ ਲਈ ਚੇਅਰਮੈਨ ਪਵਨ ਅਰੋੜਾ, ਡਾਇਰੈਕਟਰ ਡਾ. ਰਿਸ਼ਭ ਅਰੋੜਾ ਅਤੇ ਡਾਇਰੈਕਟਰ ਡਾ. ਸੌਰਭ ਅਰੋੜਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਦਾ 40ਵਾਂ ਸ਼ਹੀਦੀ ਸਮਾਗਮ ਕੱਲ੍ਹ ਨੂੰ ਪਿੰਡ ਸੁਲਤਾਨਵਿੰਡ ਵਿਖੇ ਪੈਣਗੇ ਸ੍ਰੀ ਅਖੰਡ ਪਾਠ... ਅਗਲੀ ਖ਼ਬਰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਲੋਂ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਦਾ ਸ਼ਾਨਦਾਰ ਸਮਾਪਨ
Ad Position 24