12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡੀ.ਏ.ਵੀ. ਕਾਲਜ ਦੀ ਇਸ਼ਿਤਾ ਸੂਦ ਦਾ ਜ਼ਿਲ੍ਹੇ ’ਚੋਂ ਮੋਹਰੀ ਸਥਾਨ

ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 12-10-2026
ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਇਸ਼ਿਤਾ ਸੂਦ ਨੇ ਆਪਣੀ ਸਖ਼ਤ ਮਿਹਨਤ ਅਤੇ ਪੜ੍ਹਾਈ ਪ੍ਰਤੀ ਸਮਰਪਣ ਸਦਕਾ ਜ਼ਿਲ੍ਹੇ ’ਚੋਂ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ। ਉਸਨੇ ਬੀ.ਐੱਸ.ਸੀ. (ਆਈ.ਟੀ.) ਪ੍ਰੋਗਰਾਮ ਦੇ ਚੌਥੇ ਸਮੈਸਟਰ ਵਿਚ 7.87 ਸੀ ਜੀ ਪੀ ਏ ਹਾਸਿਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ਼ਿਤਾ ਸੂਦ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਕਾਲਜ ਦੀ ਮਿਆਰੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਪ੍ਰਤੀਕ ਦੱਸਿਆ। ਵਿਭਾਗ ਮੁਖੀ ਪ੍ਰੋ. ਵਿਕਰਮ ਸ਼ਰਮਾ ਨੇ ਵੀ ਵਿਦਿਆਰਥਣ ਦੀ ਸਫਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਸੰਜੀਵ ਦੱਤਾ, ਡਾ. ਪ੍ਰੀਤੀ ਕਾਮਰਾ, ਡਾ. ਸੰਨੀ ਠੁਕਰਾਲ, ਡਾ. ਬਲਰਾਮ ਸਿੰਘ ਯਾਦਵ ਅਤੇ ਪ੍ਰੋ. ਬਲਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਫੈਕਲਟੀ ਮੈਂਬਰਾਂ ਨੇ ਇਸ਼ਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਅਜੀਤ ਇਨਕਲੇਵ, ਗੁਮਟਾਲਾ ਬਾਈਪਾਸ ਵਿਖੇ ਸਜਿਆ... ਅਗਲੀ ਖ਼ਬਰ ਡੀ.ਏ.ਵੀ. ਸਿੱਖਿਆ ਮਹਿਲਾ ਕਾਲਜ ’ਚ ਸਵੱਛਤਾ ਮੁਹਿੰਮ ਤਹਿਤ ਪਾਰਟ ਪੇਂਟਿੰਗ ਅਤੇ ਸਫਾਈ ਮੁਹਿੰਮ ਸਬੰਧੀ ਕੈਂਪ
Ad Position 24