11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ, ਨੰਗਲੀ ਵਿਖੇ ਸਜਿਆ ਵਿਸ਼ੇਸ਼ ਗੁਰਮਤਿ ਸਮਾਗਮ

ਵੇਰਕਾ, 11 ਅਕਤੂਬਰ (ਲਖਵਿੰਦਰ ਸਿੰਘ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ 30ਵਾਂ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਦੀਪ ਸਿੰਘ ਜੀ, ਬਾਬਾ ਦੀਪ ਸਿੰਘ ਐਵੀਨਿਊ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਗਿਆ। ਇਸ ਗੁਰਮਤਿ ਸਮਾਗਮ ਵਿਚ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗਿਆਨੀ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਗੁਰਦੁਆਰਾ ਬਾਬਾ ਦੀਪ ਸਿੰਘ, ਨੰਗਲੀ ਵਿਖੇ ਸਜੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸ਼ਬਦ ਕੀਰਤਨ ਗਾਇਨ ਕਰਦਾ ਭਾਈ ਗੁਰਪ੍ਰੀਤ ਸਿੰਘ ਦਾ ਰਾਗੀ ਜਥਾ ਅਤੇ ਗੁਰਬਾਣੀ ਦਾ ਆਨੰਦ ਮਾਣਦੀਆਂ ਸੰਗਤਾਂ। ਤਸਵੀਰਾਂ : ਲਖਵਿੰਦਰ ਸਿੰਘ 12-10-2026
ਵੇਰਕਾ, 11 ਅਕਤੂਬਰ (ਲਖਵਿੰਦਰ ਸਿੰਘ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ 30ਵਾਂ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਦੀਪ ਸਿੰਘ ਜੀ, ਬਾਬਾ ਦੀਪ ਸਿੰਘ ਐਵੀਨਿਊ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਗਿਆ। ਇਸ ਗੁਰਮਤਿ ਸਮਾਗਮ ਵਿਚ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗਿਆਨੀ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਗੁਰਮਤਿ ਸਮਾਗਮ ਦੌਰਾਨ ਸਟੇਜ ਦੀ ਸੇਵਾ ਜਗਦੇਵ ਸਿੰਘ ਹੈਂਡ ਪ੍ਰਚਾਰਕ ਵਲੋਂ ਨਿਭਾਈ ਗਈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਤਾਰ ਸਿੰਘ ਅਤੇ ਸਮੂਹ ਪ੍ਰਬੰਧਕਾਂ ਨੇ ਸਮਾਗਮ ਵਿਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅੱਜ ਦਾ ਸਮਾਗਮ: ਮਿਤੀ : 12 ਅਕਤੂਬਰ, ਸੋਮਵਾਰ ਸਥਾਨ : ਗੁ: ਅਨੰਦ ਵਿਹਾਰ ਝਬਾਲ ਰੋਡ। ਸਮਾਂ : ਸ਼ਾਮ: 7 ਤੋਂ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਅੱਖਰ ਸਾਹਿਤ ਅਕਾਦਮੀ ਤੇ ਡਾ. ਕੁਲਵੰਤ ਟਰੱਸਟ ਦਾ ਸਾਲਾਨਾ ਸਮਾਰੋਹ ਕਰਵਾਇਆ ਅਮਰਜੀਤ ਕੌਂਕੇ ਤੇ ਜਸਵੀਰ ਸਿੰਘ ਰਾਣਾ ਨੂੰ ਯ... ਅਗਲੀ ਖ਼ਬਰ ਗੜ੍ਹਵਾਲ ਯੁਵਾ-ਭ੍ਰਾਤਰੀ ਮੰਡਲ ਅਤੇ ਉੱਤਰਾਖੰਡ ਹੋਟਲ ਸੰਗਠਨ ਵਲੋਂ ‘ਵੀਰ ਭੜ ਮਾਧੋ ਸਿੰਘ ਭੰਡਾਰੀ’ ਨ੍ਰਿਤ-ਨਾਟਿਕਾ ਦਾ ਧੰਨ...
Ad Position 24