13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਿਹਤ ਸੇਵਾਵਾਂ ’ਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਸਿਵਲ ਸਰਜਨ ਸਿਹਤ ਸੇਵਾਵਾਂ ਦੇ ਸੁਧਾਰ ਲਈ ਸਿਹਤ ਅਧਿਕਾਰੀਆਂ ਨਾਲ ਕੀਤੀ ਡਾ: ਭਾਰਤੀ ਨੇ ਮੀਟਿੰਗ

ਅੰਮ੍ਰਿਤਸਰ, 12 ਅਕਤੂਬਰ (ਰੇਸ਼ਮ ਸਿੰਘ)-ਸਿਵਲ ਸਰਜ਼ਨ ਡਾ: ਭਾਰਤੀ ਨੇ ਸਰਕਾਰੀ ਸਿਵਲ ਹਸਪਤਾਲਾਂ ਦੇ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਦੀ ਉਚਿਤ ਦੇਖਭਾਲ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਮਾਵਾਂ ਲਈ ਲੋੜੀਂਦੇ ਪ੍ਰਬੰਧ, ਸਿਹਤ ਸੰਸਥਾਵਾਂ ਵਿਚ ਸਫ਼ਾਈ ਵਿਵਸਥਾ, ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਦੀ ਜਾਂਚ ਅਤੇ ਮਰੀਜ਼ਾਂ ਨਾਲ ਸਤਿਕਾਰਪੂਰਨ ਤੇ ਸੰਵੇਦਨਸ਼ੀਲ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰ ਮਰੀਜ਼ ਨੂੰ ਸਿਹਤ ਸੰਸਥਾਵਾਂ ਵਿਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ’ਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Ad Position 21
No active advertisement
ਸਿਵਲ ਸਰਜਨ ਡਾ: ਭਾਰਤੀ ਧਵਨ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਨਿਰਮਲ ਸਟੂਡੀਓ 13-10-2026
ਅੰਮ੍ਰਿਤਸਰ, 12 ਅਕਤੂਬਰ (ਰੇਸ਼ਮ ਸਿੰਘ)-ਸਿਵਲ ਸਰਜ਼ਨ ਡਾ: ਭਾਰਤੀ ਨੇ ਸਰਕਾਰੀ ਸਿਵਲ ਹਸਪਤਾਲਾਂ ਦੇ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਦੀ ਉਚਿਤ ਦੇਖਭਾਲ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਮਾਵਾਂ ਲਈ ਲੋੜੀਂਦੇ ਪ੍ਰਬੰਧ, ਸਿਹਤ ਸੰਸਥਾਵਾਂ ਵਿਚ ਸਫ਼ਾਈ ਵਿਵਸਥਾ, ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਦੀ ਜਾਂਚ ਅਤੇ ਮਰੀਜ਼ਾਂ ਨਾਲ ਸਤਿਕਾਰਪੂਰਨ ਤੇ ਸੰਵੇਦਨਸ਼ੀਲ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰ ਮਰੀਜ਼ ਨੂੰ ਸਿਹਤ ਸੰਸਥਾਵਾਂ ਵਿਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ’ਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੈੰਧੀ ਸਿਵਲ ਸਰਜਨ ਡਾ. ਭਾਰਤੀ ਧਵਨ ਵਲੋਂ ਸਮੂਹ ਪ੍ਰੋਗਰਾਮ ਅਧਿਕਾਰੀਆਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਦਫ਼ਤਰ ਸਿਵਲ ਸਰਜਨ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਜੱਚਾ-ਬੱਚਾ ਸਿਹਤ ਸੰਭਾਲ, ਪਰਿਵਾਰ ਨਿਯੋਜਨ, ਟੀਕਾਕਰਨ, ਆਮ ਆਦਮੀ ਕਲੀਨਿਕਾਂ, ਸਿਹਤ ਬੀਮਾ ਯੋਜਨਾ ਅਤੇ ਓ.ਪੀ.ਡੀ. ਸੇਵਾਵਾਂ ਦੀ ਸਮੀਖਿਆ ਕਰਦਿਆਂ ਇਨ੍ਹਾਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੱਤਾ। ਡਾ. ਭਾਰਤੀ ਧਵਨ ਨੇ ਕਿਹਾ ਕਿ ਮਾਤਾ ਅਤੇ ਬੱਚੇ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਗਰਭਵਤੀ ਮਾਵਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਭ ਅਵਸਥਾ ਦੀ ਸ਼ੁਰੂਆਤ ਵਿੱਚ ਹੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਗਰਭਵਤੀ ਮਾਵਾਂ ਨੂੰ ਸਮੇਂ ਸਿਰ ਲੋੜੀਂਦੀਆਂ ਜਾਂਚਾਂ, ਸਿਹਤ ਸਲਾਹ ਅਤੇ ਹੋਰ ਜ਼ਰੂਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਰਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ’ਚ ਅਹਿਮ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੌਂਸਲਰ ਦੀ ਵਾਰਡ ਨੰ: 14 ਤੋਂ ਚੋਣ ਲੜ ਚੁੱਕੇ ਅਜੇ ਮਹਿਰਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ
Ad Position 24