ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਦੇ 39 ਬੱਚੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ
ਜਗਦੇਵ ਕਲਾਂ, 13 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ਼ ਦੇ 39 ਬੱਚੇ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਅੰਮ੍ਰਿਤ ਸੰਚਾਰ ਦੌਰਾਨ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ। ਇਸੇ ਦੌਰਾਨ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਪਬਲਿਕ ਸਕੂਲ, ਗੁਰੂ ਕਾ ਬਾਗ਼ ਵਿਖੇ ਭਗਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।
ਜਗਦੇਵ ਕਲਾਂ, 13 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ਼ ਦੇ 39 ਬੱਚੇ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਅੰਮ੍ਰਿਤ ਸੰਚਾਰ ਦੌਰਾਨ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ। ਇਸੇ ਦੌਰਾਨ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਪਬਲਿਕ ਸਕੂਲ, ਗੁਰੂ ਕਾ ਬਾਗ਼ ਵਿਖੇ ਭਗਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਪ੍ਰਭਦੀਪ ਕੌਰ, ਧਾਰਮਿਕ ਅਧਿਆਪਕਾ ਮੈਡਮ ਵਰਿੰਦਰ ਕੌਰ, ਧਾਰਮਿਕ ਅਧਿਆਪਕ ਹਿੰਦਬੀਰ ਸਿੰਘ, ਪੁਸ਼ਪਿੰਦਰ ਸਿੰਘ ਡੀ.ਪੀ., ਗੁਰਸ਼ਰਨ ਸਿੰਘ, ਜਸਪਾਲ ਸਿੰਘ ਆਦਿ ਵਲੋਂ ਅੰਮ੍ਰਿਤਪਾਨ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ, ਗੁਰਬਾਣੀ ਨਾਲ ਜੁੜਨ ਅਤੇ ਸਿੱਖੀ ਸਰੂਪ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਅਜਿਹੇ ਧਾਰਮਿਕ ਉਪਰਾਲੇ ਬੱਚਿਆਂ ਵਿਚ ਚੰਗੇ ਸੰਸਕਾਰ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਅੰਤ ਵਿਚ ਸਮੂਹ ਸਕੂਲ ਸਟਾਫ ਵਲੋਂ ਅੰਮ੍ਰਿਤਪਾਨ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।