14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਡੀ . ਏ . ਵੀ . ਸਿੱਖਿਆ ਮਹਿਲਾ ਮਹਾਂਵਿਦਿਆਲਿਆ ਵਿਖੇ ਰੈਲੀ ਕੱਢੀ

ਅੰਮ੍ਰਿਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਸਿੱਖਿਆ ਮਹਿਲਾ ਮਹਾਂਵਿਦਿਆਲਿਆ ਬੇਰੀ ਗੇਟ ਅੰਮ੍ਰਿਤਸਰ ਵਿਖੇ ਡਾ. ਨੀਰਜਾ ਗੌਤਮ ਕਾਰਜਕਾਰੀ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਇਲੈਕਟੋਰਲ ਲਿਟਰੇਸੀ ਕਲੱਬ ਨੇ ਸਵੀਪ ਗਤੀਵਿਧੀਆਂ ਦੇ ਹਿੱਸੇ ਵਜੋਂ ਇਕ ਰੈਲੀ ਕੱਢੀ। ਇਹ ਰੈਲੀ ਜ਼ਿਲ੍ਹਾ ਚੋਣ ਅਫ਼ਸਰ-ਕਮ - ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤੀ ਗਈ ਸੀ। ਡਾ. ਕੁਲਦੀਪ ਭੁੱਲਰ ਅਤੇ ਡਾ. ਜੀਵਨ ਜੋਤੀ ਨੇ ਇਸ ਗਤੀਵਿਧੀ ’ਚ ਸਰਗਰਮ ਭੂਮਿਕਾ ਨਿਭਾਈ। ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਚੋਣ ਸਾਖਰਤਾ ਨੂੰ ਉਤਸ਼ਾਹਿਤ ਕਰਨਾ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਨੀਰਜਾ ਗੌਤਮ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਦੋਬੁਰਜੀ ਲਿੰਕ ਸੁਲਤਾਨਵਿੰਡ ਵਿਖੇ ਵਿਧਾਇਕ ਡਾ . ਨਿੱਜਰ ਵਲੋਂ ਬਾਸਕਟਬਾਲ , ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ ਅਗਲੀ ਖ਼ਬਰ ਮੁੱਖ ਮੰਤਰੀ ਦੇਵੇ ਅਸਤੀਫਾ – ਮਜੀਠੀਆ
Ad Position 24