ਦੋਬੁਰਜੀ ਲਿੰਕ ਸੁਲਤਾਨਵਿੰਡ ਵਿਖੇ ਵਿਧਾਇਕ ਡਾ . ਨਿੱਜਰ ਵਲੋਂ ਬਾਸਕਟਬਾਲ , ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ
ਸੁਲਤਾਨਵਿੰਡ, 13 ਅਕਤੂਬਰ ( ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਦੋਬੁਰਜੀ ਲਿੰਕ ਰੋਡ ਵਿਖੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਬਾਸਕਿਟਬਾਲ, ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ।
ਦ
ਦੋਬੁਰਜੀ ਲਿੰਕ ਰੋਡ ਸੁਲਤਾਨਵਿੰਡ ਵਿਖੇ ਉਦਘਾਟਨ ਮੌਕੇ ਹਲਕਾ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਹੋਰ। ਤਸਵੀਰ : ਗੁਰਨਾਮ ਸਿੰਘ ਬੁੱਟਰ
14-10-2026
ਸੁਲਤਾਨਵਿੰਡ, 13 ਅਕਤੂਬਰ ( ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਦੋਬੁਰਜੀ ਲਿੰਕ ਰੋਡ ਵਿਖੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਬਾਸਕਿਟਬਾਲ, ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਰੰਗਲਾ ਪੰਜਾਬ ਵਿਕਾਸ ਯੋਜਨਾ ਦੇ ਫੰਡਾਂ ਰਾਹੀਂ ਤਿਆਰ ਕੀਤਾ ਗਿਆ ਇਹ ਸਟੇਡੀਅਮ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਵਿਧਾਇਕ ਡਾ: ਨਿੱਜਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਲਈ ਢੁੱਕਵਾਂ ਮਾਹੌਲ ਅਤੇ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਦੇ ਹਨ। ਅਜਿਹੇ ਉਪਰਾਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੀ ਸਥਾਪਨਾ ਪਿੱਛੇ ਪਿੰਡ ਦੋਬੁਰਜੀ ਦੇ ਵਸਨੀਕਾਂ ਦੀ ਸਾਂਝੀਵਾਲਤਾ ਦੀ ਭਾਵਨਾ ਵੀ ਪ੍ਰੇਰਣਾਦਾਇਕ ਹੈ। ਪਿੰਡ ਵਾਸੀਆਂ ਨੇ ਵੱਖ-ਵੱਖ ਧਰਮਾਂ ਦੇ ਲੋਕਾਂ ਲਈ ਵੱਖਰੇ ਸ਼ਮਸ਼ਾਨਘਾਟ ਬਣਾਉਣ ਦੀ ਬਜਾਏ ਸਾਂਝੇ ਸ਼ਮਸ਼ਾਨਘਾਟ ਦੀ ਸੋਚ ਨੂੰ ਤਰਜੀਹ ਦਿੱਤੀ ਅਤੇ ਖੇਡ ਸਹੂਲਤਾਂ ਲਈ ਜਗ੍ਹਾ ਉਪਲਬੱਧ ਕਰਵਾਉਣ ਦਾ ਉਪਰਾਲਾ ਕੀਤਾ। ਇਸ ਮੌਕੇ ਅੰਮ੍ਰਿਤਸਰ ਦੱਖਣੀ ਕ੍ਰਿਕਟ ਲੀਗ ਦੀ ਜਰਸੀ ਵੀ ਜਾਰੀ ਕੀਤੀ ਗਈ। ਨਵੰਬਰ ਦੇ ਪਹਿਲੇ ਹਫ਼ਤੇ ਵਿਚ ਪਹਿਲੇ ਟੂਰਨਾਮੈਂਟ ਦੀ ਸ਼ੁਰੂਆਤ ਕਰਨ ਦੀ ਯੋਜਨਾ ਹੈ, ਜਿਸ ਨਾਲ ਇਲਾਕੇ ਦੇ ਕ੍ਰਿਕਟ ਪ੍ਰੇਮੀਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਇਸ ਸਟੇਡੀਅਮ ਦਾ ਉਦੇਸ਼ ਸਪਸ਼ਟ ਹੈ—ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਦੇਣਾ ਅਤੇ ਅੰਮ੍ਰਿਤਸਰ ਦੱਖਣੀ ਵਿਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਹੋਰ ਮਜ਼ਬੂਤ ਕਰਨਾ। ਇਸ ਮੌਕੇ ਗੁਰਜੰਟ ਸਿੰਘ ਚਿੰਟੂ, ਬਲਜੀਤ ਸਿੰਘ ਰਿੰਕੂ ਚੇਅਰਮੈਨ, ਗੁਰਜੰਟ ਸਿੰਘ ਸ਼ਾਹ, ਰਵੀਸ਼ੇਰ ਸਿੰਘ ਖਾਲਸਾ ਆਦਿ ਹਾਜ਼ਰ ਸਨ।