14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਵਨਜ਼ ਕਲਾ ਕੇਂਦਰ ਵਲੋਂ 124ਵਾਂ ਮਾਸਿਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਕਲਾ ਕੇਂਦਰ ਅੰਮ੍ਰਿਤਸਰ ਵਲੋਂ 24ਵਾਂ ਮਾਸਿਕ ਸੱਭਿਆਚਾਰਕ ਪ੍ਰੋਗਰਾਮ ‘ਫਿਲਮੀ ਭਜਨ’ ਭਵਨਜ਼ ਐਸ. ਐਲ.

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਕਲਾ ਕੇਂਦਰ ਅੰਮ੍ਰਿਤਸਰ ਵਲੋਂ 24ਵਾਂ ਮਾਸਿਕ ਸੱਭਿਆਚਾਰਕ ਪ੍ਰੋਗਰਾਮ ‘ਫਿਲਮੀ ਭਜਨ’ ਭਵਨਜ਼ ਐਸ.ਐਲ. ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਡਾ. ਅਸ਼ੋਕ ਭੰਡਾਰੀ (ਪ੍ਰਸਿੱਧ ਈ. ਐਨ. ਟੀ. ਮਾਹਿਰ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸੰਗੀਤਕ ਸ਼ਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਅਤੇ ਵਿਸ਼ੇਸ਼ ਮਹਿਮਾਨ ਦੇ ਸਵਾਗਤ ਨਾਲ ਹੋਈ। ਇਸ ਤੋਂ ਬਾਅਦ ਭਵਨਜ਼ ਕਲਾ ਕੇਂਦਰ ਦੇ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਦਰਸ਼ਕਾਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨਰਾਤਿਆਂ ਮੌਕੇ ਮਾਂ ਦੇਵੀ ਨੂੰ ਸਮਰਪਿਤ ਹੈ। ਪ੍ਰੋਗਰਾਮ ਦੌਰਾਨ ਕਲਾਕਾਰਾਂ ਗੁਰਪ੍ਰੀਤ ਸਿੰਘ ਅਤੇ ਧਾਨੀ ਚੌਹਾਨ ਨੇ ਆਪਣੀ ਸੁਰੀਲੀ ਆਵਾਜ਼ ’ਚ ਫਿਲਮੀ ਭਜਨਾਂ ਰਾਹੀਂ ਦਰਸ਼ਕਾਂ ਨੂੰ ਮੋਹਿਤ ਕੀਤਾ। ਵਿਸ਼ੇਸ਼ ਮਹਿਮਾਨ ਡਾ. ਅਸ਼ੋਕ ਭੰਡਾਰੀ ਨੇ ਦੋਵਾਂ ਕਲਾਕਾਰਾਂ ਦੀ ਪ੍ਰਸ਼ੰਸਾ ਕੀਤੀ ਅਤੇ ਸਨਮਾਨਿਤ ਕੀਤਾ। ਅਖ਼ੀਰ ’ਚ ਭਵਨ ਦੇ ਚੇਅਰਮੈਨ ਅਵਿਨਾਸ਼ ਮਹੇਂਦਰੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਭਜਨ’ ਸ਼ਬਦ ਭਜ ਧਾਤੂ ਤੋਂ ਲਿਆ ਗਿਆ ਹੈ, ਜਿਸਦਾ ਅਰਥ ਸੇਵਾ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ’ ਮੁਹਿੰਮ ਤਹਿਤ ਯੁਵਾ ਮੇਲਾ ਕਰਵਾਇਆ ਅਗਲੀ ਖ਼ਬਰ ਦੋਬੁਰਜੀ ਲਿੰਕ ਸੁਲਤਾਨਵਿੰਡ ਵਿਖੇ ਵਿਧਾਇਕ ਡਾ . ਨਿੱਜਰ ਵਲੋਂ ਬਾਸਕਟਬਾਲ , ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ
Ad Position 24