14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਸੁਲਤਾਨਵਿੰਡ ਛੇ ਵਾਰਡ ਪੰਡੋਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ

ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਤਹਿਸੀਲ ਅੰਮ੍ਰਿਤਸਰ ਵਨ ਦੇ ਪਿੰਡ ਸੁਲਤਾਨਵਿੰਡ ਦੇ ਇਲਾਕੇ ਛੇ ਵਾਰਡ ਪੰਡੋਰਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਜਨਤਕ ਜਾਗਰੂਕਤਾ ਮੀਟਿੰਗ ਕੀਤੀ ਗਈ। ਮੀਟਿੰਗ ਦੀ ਜਿਸ ਦੀ ਅਗਵਾਈ ਐਸ.

Ad Position 21
No active advertisement
ਅਜੀਤ ਡੈਸਕ 14-10-2026
ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਤਹਿਸੀਲ ਅੰਮ੍ਰਿਤਸਰ ਵਨ ਦੇ ਪਿੰਡ ਸੁਲਤਾਨਵਿੰਡ ਦੇ ਇਲਾਕੇ ਛੇ ਵਾਰਡ ਪੰਡੋਰਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਜਨਤਕ ਜਾਗਰੂਕਤਾ ਮੀਟਿੰਗ ਕੀਤੀ ਗਈ। ਮੀਟਿੰਗ ਦੀ ਜਿਸ ਦੀ ਅਗਵਾਈ ਐਸ.ਡੀ.ਐਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਵਾਰਡ ਡਿਫੈਂਸ ਕਮੇਟੀ ਦੇ ਨੁਮਾਇੰਦਿਆਂ ਅਤੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਅਲਕਾ ਕਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ ਅਤੇ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹਿਰੀ ਵਾਰਡਾਂ ਅਤੇ ਪਿੰਡਾਂ ਵਿਚ ਵਿਸ਼ੇਸ਼ ਜਨਤਕ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਏ.ਸੀ.ਪੀ. ਪ੍ਰੀਤਇੰਦਰ ਸਿੰਘ, ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਰਵੀ ਕੁਮਾਰ, ਸਮੇਤ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ 5 ਵਜੇ ਹੋਵੇਗੀ - ਪ੍ਰਧਾਨ ਮੋਹਨ ਸਿੰਘ ਕੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ - ਡਾ. ਅਜੇ ਗੁਪਤਾ, ਆਹਲੂਵਾਲੀਆ
Ad Position 24