14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗਲੋਬਲ ਇੰਸਟੀਚਿਊਟ ਦੀ 22ਵੀਂ ਵਰ੍ਹੇਗੰਢ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਹੋਵੇਗਾ ਸਮਾਗਮ

ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦਿਵਿਆਂਗ ਬੱਚਿਆਂ ਦੀ ਭਲਾਈ ਅਤੇ ਪੁਨਰਵਾਸ ਦੇ ਖੇਤਰ ’ਚ ਮੋਹਰੀ ਸੰਸਥਾ ਗਲੋਬਲ ਇੰਸਟੀਚਿਊਟ ਫਾਰ ਚਾਈਲਡਹੁੱਡ ਡਿਸਐਬਿਲਿਟੀ ਵਲੋਂ ਆਪਣੀ ਸਫ਼ਲ ਯਾਤਰਾ ਦੇ 22 ਸਾਲ ਪੂਰੇ ਹੋਣ ਦੇ ਮੌਕੇ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਸੰਸਥਾ ਦੇ ਸੰਸਥਾਪਕ ਅਰੁਣ ਖੰਨਾ ਅਤੇ ਸਰਪ੍ਰਸਤ ਡਾ.

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦਿਵਿਆਂਗ ਬੱਚਿਆਂ ਦੀ ਭਲਾਈ ਅਤੇ ਪੁਨਰਵਾਸ ਦੇ ਖੇਤਰ ’ਚ ਮੋਹਰੀ ਸੰਸਥਾ ਗਲੋਬਲ ਇੰਸਟੀਚਿਊਟ ਫਾਰ ਚਾਈਲਡਹੁੱਡ ਡਿਸਐਬਿਲਿਟੀ ਵਲੋਂ ਆਪਣੀ ਸਫ਼ਲ ਯਾਤਰਾ ਦੇ 22 ਸਾਲ ਪੂਰੇ ਹੋਣ ਦੇ ਮੌਕੇ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਸੰਸਥਾ ਦੇ ਸੰਸਥਾਪਕ ਅਰੁਣ ਖੰਨਾ ਅਤੇ ਸਰਪ੍ਰਸਤ ਡਾ. ਸਵਰਾਜ ਗਰੋਵਰ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਦਾ ਮੁੱਖ ਉਦੇਸ਼ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਵੱਖ-ਵੱਖ ਦਿਵਿਆਂਗ ਸੰਸਥਾਵਾਂ ਨਾਲ ਜੁੜੇ ਬੱਚਿਆਂ ਨੂੰ ਆਪਣੀ ਕਲਾ, ਪ੍ਰਤਿਭਾ ਅਤੇ ਰਚਨਾਤਮਕ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਵਿਸ਼ਾਲ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਇਸ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀ ਰੂਪ-ਰੇਖਾ ਅਤੇ ਪ੍ਰਬੰਧਾਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਗਲੋਬਲ ਇੰਸਟੀਚਿਊਟ ਦੇ ਸੰਸਥਾਪਕ ਅਰੁਣ ਖੰਨਾ, ਸਰਪ੍ਰਸਤ ਡਾ. ਸਵਰਾਜ ਗਰੋਵਰ, ਉਪ ਪ੍ਰਧਾਨ ਰਾਜੀਵ ਖੰਨਾ ਅਤੇ ਉਪ ਪ੍ਰਧਾਨ ਦੀਪਕ ਖੰਨਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨਾਲ ਮੁਲਾਕਾਤ ਕੀਤੀ।ਇਸ ਮੌਕੇ ਉਪ ਕੁਲਪਤੀ ਨੇ ਯੂਨੀਵਰਸਿਟੀ ਕੈਂਪਸ ’ਚ ਸਮਾਗਮ ਕਰਵਾਉਣ ਲਈ ਸੰਸਥਾ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਫ਼ੀਲਡ ਮਾਰਸ਼ਲ ਅਤੇ ਫ਼ੌਜੀ ਸ਼ਾਸਨ ਪਾਕਿ ਦੀ ਕੌਮੀ ਸੁਰੱਖਿਆ ਲਈ ਸਭ ਤੋਂ ਵੱਡਾ ਖ਼ਤਰਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਵਨ ਹੈਲਥ ਸਾਲਾਨਾ ਕਾਨਫਰੰਸ-2026’
Ad Position 24