14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜਤਿੰਦਰ ਕੌਰ ਖ਼ਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਨਿਯੁਕਤ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-‘ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਅੱਜ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਤਿੰਦਰ ਕੌਰ ਦੀ ਕਾਰਜਕਾਰੀ ਪ੍ਰਿੰਸੀਪਲ ਵਜੋਂ ਨਿਯੁਕਤੀ ਕੀਤੀ ਗਈ ਹੈ। ਇਸ ਮੌਕੇ ਸ: ਛੀਨਾ ਨੇ ਜਤਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਤਜ਼ਰਬੇ ਨਾਲ ਸਕੂਲ ਦੀਆਂ ਵਿੱਦਿਅਕ ਤੇ ਸਹਿ-ਵਿਦਿਅਕ ਗਤੀਵਿਧੀਆਂ ਨੂੰ ਹੋਰ ਬੁਲੰਦੀਆਂ ਤੱਕ ਲਿਜਾਣਗੇ।

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-‘ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਅੱਜ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਤਿੰਦਰ ਕੌਰ ਦੀ ਕਾਰਜਕਾਰੀ ਪ੍ਰਿੰਸੀਪਲ ਵਜੋਂ ਨਿਯੁਕਤੀ ਕੀਤੀ ਗਈ ਹੈ। ਇਸ ਮੌਕੇ ਸ: ਛੀਨਾ ਨੇ ਜਤਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਤਜ਼ਰਬੇ ਨਾਲ ਸਕੂਲ ਦੀਆਂ ਵਿੱਦਿਅਕ ਤੇ ਸਹਿ-ਵਿਦਿਅਕ ਗਤੀਵਿਧੀਆਂ ਨੂੰ ਹੋਰ ਬੁਲੰਦੀਆਂ ਤੱਕ ਲਿਜਾਣਗੇ। ਉਨ੍ਹਾਂ ਸਾਬਕਾ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ ਤੇ ਸਕੂਲ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਔਰਤ ਦੀ ਅੱਖ ਦਾ ਮੁਫ਼ਤ ਆਪ੍ਰੇਸ਼ਨ ਕਰਵਾਇਆ ਅਗਲੀ ਖ਼ਬਰ ਫ਼ੀਲਡ ਮਾਰਸ਼ਲ ਅਤੇ ਫ਼ੌਜੀ ਸ਼ਾਸਨ ਪਾਕਿ ਦੀ ਕੌਮੀ ਸੁਰੱਖਿਆ ਲਈ ਸਭ ਤੋਂ ਵੱਡਾ ਖ਼ਤਰਾ
Ad Position 24